ਸਿੱਪੀ ਗਿੱਲ ਨੇ ਆਪਣੇ ਬੇਟੇ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
Shaminder
March 5th 2022 10:33 AM --
Updated:
March 5th 2022 10:36 AM
ਸਿੱਪੀ ਗਿੱਲ (Sippy Gill) ਨੇ ਆਪਣੇ ਬੇਟੇ (Son) ਦੇ ਨਾਲ ਕੁਝ ਤਸਵੀਰਾਂ (Pics) ਸਾਂਝੀਆਂ ਕੀਤੀਆਂ ਹਨ । ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ । ਸਿੱਪੀ ਗਿੱਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜੱਟ ਸਾਬ’ ਮਿਸਿੰਗ ਯੂ’ ਪ੍ਰਸ਼ੰਸਕਾਂ ਨੂੰ ਵੀ ਗਾਇਕ ਤੇ ਉਸ ਦੇ ਬੇਟੇ ਦੀਆਂ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਹਨ ਅਤੇ ਪ੍ਰਸ਼ੰਸਕ ਇਸ ‘ਤੇ ਖੂਬ ਕਮੈਂਟਸ ਕਰ ਰਹੇ ਹਨ । ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਦਿੰਦੇ ਆ ਰਹੇ ਹਨ ।