ਸਿੱਪੀ ਗਿੱਲ ਨੇ ਆਪਣੇ ਪੁੱਤਰ ਜੁਝਾਰ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ ‘ਮੇਰੀ ਹਰ ਖੁਸ਼ੀ ਮੇਰੇ ਚਾਹੁਣ ਵਾਲਿਆਂ ਕਰਕੇ ਹੈ’

ਪੰਜਾਬੀ ਗਾਇਕ ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਜੁਝਾਰ ਸਿੰਘ ਦੀ ਵੀਡੀਓ ਸਾਂਝੀ ਕੀਤੀ ਹੈ। ਜੀ ਹਾਂ ਪਿਛਲੇ ਮਹੀਨੇ ਪਿਤਾ ਬਣੇ ਸਿੱਪੀ ਗਿੱਲ ਏਨੀਂ ਦਿਨੀਂ ਆਪਣੇ ਪੁੱਤਰ ਦੇ ਨਾਲ ਸਮਾਂ ਬਿਤਾ ਰਹੇ ਹਨ। ਇਹ ਅਕਸਰ ਹੀ ਆਪਣੇ ਪੁੱਤਰ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਪੁੱਤ ਜੱਟ ਦਾ...ਜੁਝਾਰ ਸਿੰਘ ਗਿੱਲ...ਮਿਸ ਯੂ ਗਿੱਲ ਸਾਬ ਇੰਡੀਆ ਜਲਦੀ ਆਓ..ਮੇਰੀ ਹਰ ਖੁਸ਼ੀ ਮੇਰੇ ਚਾਹੁਣ ਵਾਲਿਆਂ ਕਰਕੇ ਹੈ ਸੋ ਅੱਜ ਇਹ ਖੁਸ਼ੀ ਵੀ ਤੁਹਾਡੇ ਨਾਲ ਸਾਂਝੀ ਕਰਨੀ ਜ਼ਰੂਰੀ ਹੈ...ਇਹ ਮੇਰਾ ਨਹੀਂ ਤੁਹਾਡਾ ਜੁਝਾਰ ਸਿੰਘ ਹੈ...ਰੱਬ ਸਭ ਤੇ ਮਿਹਰ ਕਰੇ’
View this post on Instagram
ਹੋਰ ਵੇਖੋ:ਅਮਰਦੀਪ ਸਿੰਘ ਗਿੱਲ ਦੀ ਨਵੀਂ ਫ਼ਿਲਮ ‘ਰੋਹੀ ਬੀਆਬਾਨ’ ਦਾ ਪੋਸਟਰ ਆਇਆ ਸਾਹਮਣੇ
ਵੀਡੀਓ ‘ਚ ਸਿੱਪੀ ਗਿੱਲ ਨੇ ਆਪਣੇ ਪੁੱਤਰ ਨੂੰ ਗੋਦੀ ‘ਚ ਬੈਠਾਇਆ ਹੋਇਆ ਹੈ ਤੇ ਜੁਝਾਰ ਨਾਲ ਲਾਡ ਕਰ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਪੋਸਟ ਉੱਤੇ ਰੌਸ਼ਨ ਪ੍ਰਿੰਸ ਨੇ ਵੀ ਕਮੈਂਟ ਕਰਕੇ ਜੁਝਾਰ ਨੂੰ ਆਸ਼ੀਰਵਾਦ ਦਿੱਤਾ ਹੈ।
ਜੇ ਗੱਲ ਕਰੀਏ ਸਿੱਪੀ ਗਿੱਲ ਦੀ ਤਾਂ ਉਹ ਪਿੱਛੇ ਜੇ ਸੁਪਰ ਹਿੱਟ ਪੰਜਾਬੀ ਫ਼ਿਲਮ ਜੱਦੀ ਸਰਦਾਰ ‘ਚ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਲਪ੍ਰੀਤ ਢਿੱਲੋਂ ਤੇ ਗੁੱਗੂ ਗਿੱਲ ਵਰਗੇ ਨਾਮੀ ਕਲਾਕਾਰ ਵੀ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ਚ ਵੀ ਕਾਫੀ ਸਰਗਰਮ ਰਹਿੰਦੇ ਹਨ।