Solid Song’s BTS Video: ਐਮੀ ਵਿਰਕ ਨੇ ਦਿਖਾਇਆ ਕਿਵੇਂ ਤਿਆਰ ਹੋਇਆ ਸੀ ਮਿਊਜ਼ਿਕ ਵੀਡੀਓ
Ammy virk news: ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਇਨ੍ਹੀਂ ਦਿਨੀਂ ਆਪਣੀ ਮਿਊਜ਼ਿਕ ਐਲਬਮ ‘Layers’ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਐਲਬਮ ਵਿੱਚੋਂ ਸੋਲਿਡ ਗੀਤ ਦਾ ਮਿਊਜ਼ਿਕ ਵੀਡੀਓ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਹੁਣ ਗਾਇਕ ਐਮੀ ਵਿਰਕ ਨੇ ਇਸ ਗੀਤ ਦਾ BTS ਵੀਡੀਓ ਸ਼ੇਅਰ ਕੀਤਾ ਹੈ।
Solid ਗੀਤ ਦਾ BTS ਵੀਡੀਓ ਕੀਤਾ ਸਾਂਝਾ
ਐਮੀ ਵਿਰਕ ਜੋ ਕਿ ਆਪਣੇ ਨਵੇਂ ਗੀਤ ਸੋਲਿਡ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਸੋਲਿਡ ਗੀਤ ਦਾ ਬਿਹਾਈਂਡ ਦਾ ਸੀਨ ਦਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਐਮੀ ਵਿਰਕ ਦੇ ਐਕਸ਼ਨ ਦੇਖਣ ਨੂੰ ਮਿਲ ਰਹੇ ਹਨ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ।
ਐਮੀ ਵਿਰਕ ਦੀ ਆਉਣ ਵਾਲੀ ਫ਼ਿਲਮ
ਜੇਕਰ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ ‘ਮੌੜ’ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਫ਼ਿਲਮ ਦੇ ਵਿੱਚ ਐਮੀ ਵਿਰਕ ਤੇ ਦੇਵ ਖਰੌੜ ਨਾਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ।
ਹੁਣ ਤੱਕ ਐਮੀ ਵਿਰਕ ਕਈ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਹੁਨਰ ਵਿਖਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਵੀ ਦਿੱਤੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਹਨ।