ਸਾਰੀਆਂ ਤਿਆਰੀਆਂ ਤੋਂ ਬਾਅਦ ਰੱਦ ਹੋਈ ਸੋਨਮ ਕਪੂਰ ਦੀ ਬੇਬੀ ਸ਼ਾਵਰ ਪਾਰਟੀ, ਜਾਣੋ ਕਾਰਨ

Sonam Kapoor’s baby shower in Mumbai cancelled: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਜਲਦ ਹੀ ਮਾਂ ਬਣਨ ਵਾਲੀ ਹੈ। ਪ੍ਰਸ਼ੰਸਕ ਉਨ੍ਹਾਂ ਦੇ ਬੱਚੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਨੇ 17 ਜੁਲਾਈ ਯਾਨੀ ਕਿ ਅੱਜ ਬੇਬੀ ਸ਼ਾਵਰ ਪਾਰਟੀ ਦੇਣੀ ਸੀ। ਪਰ ਹੁਣ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਸੋਨਮ ਕਪੂਰ ਦੀ ਬੇਬੀ ਸ਼ਾਵਰ ਪਾਰਟੀ ਉਸ ਦੀ ਮਾਸੀ ਕਵਿਤਾ ਸਿੰਘ ਦੇ ਘਰ ਹੋਣੀ ਸੀ ਪਰ ਹੁਣ ਇਹ ਸਮਾਗਮ ਰੱਦ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ :‘Kesariya’ ਗੀਤ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਰੋਮਾਂਟਿਕ ਕਮਿਸਟਰੀ
Image Source: Instagram
ਸੋਨਮ ਕਪੂਰ ਲੰਬੇ ਸਮੇਂ ਤੋਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ 'ਚ ਹੈ। ਪਿਛਲੇ ਦਿਨੀਂ ਉਨ੍ਹਾਂ ਨੇ ਆਪਣੇ ਕਰੀਬੀ ਦੋਸਤਾਂ ਲਈ ਲੰਡਨ 'ਚ ਬੇਬੀ ਸ਼ਾਵਰ ਪਾਰਟੀ ਦਾ ਆਯੋਜਨ ਕੀਤਾ ਸੀ। ਦੂਜੇ ਪਾਸੇ ਸੋਨਮ ਕਪੂਰ ਦੇ ਪਿਤਾ ਅਨਿਲ ਕਪੂਰ ਨੇ ਭਾਰਤ 'ਚ ਆਪਣਾ ਬੇਟੀ ਦੇ ਹੋਣ ਵਾਲੇ ਬੱਚੇ ਦੇ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਸੀ। ਜਿਸ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਹੀਆਂ ਸਨ।
ਪਰ ਹੁਣ ਅਦਾਕਾਰਾ ਦੀ ਬੇਬੀ ਸ਼ਾਵਰ ਪਾਰਟੀ ਰੱਦ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੇ ਦੱਸਿਆ ਹੈ ਕਿ ਕੋਵਿਡ 19 ਕਾਰਨ ਕਪੂਰ ਪਰਿਵਾਰ ਨੇ ਸੋਨਮ ਕਪੂਰ ਦੀ ਬੇਬੀ ਸ਼ਾਵਰ ਪਾਰਟੀ ਰੱਦ ਕਰ ਦਿੱਤੀ ਹੈ।
ਸੋਨਮ ਕਪੂਰ ਦਾ ਬੇਬੀ ਸ਼ਾਵਰ ਰੱਦ ਹੋਣ ਦਾ ਕਾਰਨ-
ਮੁੰਬਈ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪਰਿਵਾਰ ਨੇ ਪਾਰਟੀ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਫਰਹਾ ਖ਼ਾਨ ਦਾ ਵੀ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਉਨ੍ਹਾਂ ਨੇ ਦੱਸਿਆ ਹੈ ਕਿ ਬੇਬੀ ਸ਼ਾਵਰ ਪਾਰਟੀ ਰੱਦ ਹੋ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸੋਨਮ ਕਪੂਰ ਨੇ ਇਸ ਸਾਲ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਸੋਨਮ ਕਪੂਰ ਅਤੇ ਆਨੰਦ ਆਹੂਜਾ ਨੇ ਕਈ ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਮਈ 2018 ਵਿੱਚ ਮੁੰਬਈ ਵਿੱਚ ਵਿਆਹ ਕੀਤਾ ਸੀ। ਦੋਵੇਂ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਉਤਸੁਕ ਹਨ।
View this post on Instagram
View this post on Instagram