ਸੋਨਮ ਕਪੂਰ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ
Shaminder
April 18th 2022 02:20 PM
ਸੋਨਮ ਕਪੂਰ (Sonam Kapoor) ਜਿਸ ਨੇ ਕਿ ਕੁਝ ਦਿਨ ਪਹਿਲਾਂ ਹੀ ਆਪਣੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ । ਜਿਸ ਤੋਂ ਬਾਅਦ ਅਦਾਕਾਰਾ ਲਗਾਤਾਰ ਪ੍ਰੈਗਨੇਂਸੀ ਨੂੰ ਲੈ ਕੇ ਆਪਣਾ ਐਕਸਪੀਰੀਅੰਸ ਸ਼ੇਅਰ ਕਰ ਰਹੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਨਵੀਆਂ ਤਸਵੀਰਾਂ (New Pics) ਸ਼ੇਅਰ ਕੀਤੀਆਂ ਹਨ । ਜੋ ਕਿ ਬਲੈਕ ਰੰਗ ਦੀ ਡਰੈੱਸ ‘ਚ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਡਰੈੱਸ ‘ਚ ਉਸ ਦਾ ਬੇਬੀ ਬੰਪ ਸਾਫ ਦਿਖਾਈ ਦੇ ਰਿਹਾ ਹੈ ।