ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੇਸ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੇਸ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਪ੍ਰਸਿੱਧ ਗੀਤਕਾਰ ਰਾਜ ਰਣਜੋਧ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਇਨਟੈਂਸ ਨੇ । ਇਹ ਗੀਤ ਦਿਲਜੀਤ ਦੋਸਾਂਝ ਦੀ ਐਲਬਮ ‘ਗੋਸਟ’ ਦਾ ਗੀਤ ਹੈ ।

By  Shaminder October 5th 2023 12:57 PM

ਦਿਲਜੀਤ ਦੋਸਾਂਝ (Diljit Dosanjh) ਦਾ ਨਵਾਂ ਗੀਤ ‘ਕੇਸ’ (Case) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਪ੍ਰਸਿੱਧ ਗੀਤਕਾਰ ਰਾਜ ਰਣਜੋਧ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਇਨਟੈਂਸ ਨੇ । ਇਹ ਗੀਤ ਦਿਲਜੀਤ ਦੋਸਾਂਝ ਦੀ ਐਲਬਮ ‘ਗੋਸਟ’ ਦਾ ਗੀਤ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦਾ ਇੱਕ ਹੋਰ ਗੀਤ ਵੀ ਰਿਲੀਜ਼ ਹੋ ਚੁੱਕਿਆ ਹੈ । 

 

ਹੋਰ ਪੜ੍ਹੋ :  ਗਾਇਕ ਜੱਸ ਬਾਜਵਾ ਨੇ ਆਪਣੀ ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ, ਲਿਖਿਆ ‘ਮਾਂ ਦੀ ਅਸੀਸ ਰੱਬ ਦੀ ਦੁਆ ਵਰਗੀ, ਡੁੱਬਦੇ ਬੇੜੇ ਨੂੰ ਤਾਰ ਦਿੰਦੀ’

ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਲੈਂਬਰਗਿਨੀ, ਪਟਿਆਲਾ ਪੈੱਗ, ਰਾਤ ਦੀ ਗੇੜ੍ਹੀ, ਬਾਬੇ ਭੰਗੜਾ ਪਾਉਂਦੇ ਨੇ ਸਣੇ ਕਈ ਹਿੱਟ ਗੀਤ ਗਾਏ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਸ਼ੁਰੂਆਤ ਕੀਤੀ ਅਤੇ ਫਿਰ ਅਦਾਕਾਰੀ ‘ਚ ਵੀ ਨਾਮਣਾ ਖੱਟਿਆ ।


‘ਦਿਲਜੀਤ ਦੋਸਾਂਝ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਜੱਟ ਐਂਡ ਜੂਲੀਅਟ, ਛੜਾ, ਪੰਜਾਬ 1984 ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਜੋੜੀ’ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਏ ਸਨ ।ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।   




Related Post