
ਖੇਤੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਕਿਸਾਨਾਂ ਦਾ ਇਹ ਮਾਰਚ ਦਿੱਲੀ ਪਹੁੰਚਣ ਦੀ ਕੋਸ਼ਿਸ਼ ‘ਚ ਹੈ । ਪਰ ਰਸਤੇ ‘ਚ ਕਈ ਥਾਂਵਾਂ ‘ਤੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਹਰਿਆਣਾ ‘ਚ ਕਿਸਾਨਾਂ ਨੂੰ ਰੋਕਣ ਲਈ ਥਾਂ ਥਾਂ ‘ਤੇ ਬੈਰੀਕੇਟਸ ਲਗਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਿਆ ਜਾ ਸਕੇ ।
ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਕਿਸਾਨ ਦਿੱਲੀ ‘ਚ ਦਾਖਲ ਨਾ ਹੋ ਸਕਣ। ਕਿਸਾਨ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਕਲਾਕਾਰ ਵੀ ਲਗਾਤਾਰ ਟਵੀਟ ਕਰ ਰਹੇ ਹਨ ।
ਹੋਰ ਪੜ੍ਹੋ: ਲੋਕਾਂ ਦੀ ਸੇਵਾ ਕਰਨ ਪਿੱਛੇ ਕੋਈ ਸਿਆਸੀ ਮਕਸਦ ਨਹੀਂ, ਕਿਹਾ ਸੋਨੂੰ ਸੂਦ ਨੇ
ਅਦਾਕਾਰ ਸੋਨੂੰ ਸੂਦ ਨੇ ਵੀ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ । ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਇੱਕ ਟਵੀਟ ਵੀ ਕੀਤਾ ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ‘ਕਿਸਾਨ ਮੇਰਾ ਭਗਵਾਨ’ ।
ਸੋਨੂੰ ਸੂਦ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਦੇ ਨਾਲ ਹੀ ਪੰਜਾਬ ਦੇ ਹੋਰ ਕਈ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ‘ਚ ਡਟੇ ਹੋਏ ਨਜ਼ਰ ਆ ਰਹੇ ਹਨ ।
https://twitter.com/SonuSood/status/1331982103970504704