ਗੁਰੂ ਨਾਨਕ ਦੇਵ ਜੀ (Guru Nanak Dev ji) ਦੇ ਪ੍ਰਕਾਸ਼ ਦਿਹਾੜੇ (Parkash Purb) ‘ਤੇ ਦੇਸ਼ ਅਤੇ ਦੁਨੀਆ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਪੰਜਾਬੀ ਕਲਾਕਾਰ ਵੀ ਆਪੋ ਆਪਣੇ ਤਰੀਕੇ ਦੇ ਨਾਲ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰ ਰਹੇ ਹਨ । ਗਾਇਕ ਸੁਖਸ਼ਿੰਦਰ ਸ਼ਿੰਦਾ (Sukhshinder Shinda) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
image From instagram
ਹੋਰ ਪੜ੍ਹੋ : ਅਦਾਕਾਰਾ ਪ੍ਰੀਤੀ ਜਿੰਟਾ ਨੇ ਆਪਣੇ ਜੁੜਵਾ ਬੱਚਿਆਂ ਦੇ ਰੱਖੇ ਇਹ ਨਾਂਅ …!
ਇਸ ਵੀਡੀਓ ‘ਚ ਉਹ ਗੁਰੂ ਨਾਨਕ ਦੇਵ ਜੀ ਦਾ ਗੁਣਗਾਨ ਕਰਦੇ ਹੋਏ ਨਜ਼ਰ ਆ ਰਹੇ ਹਨ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸੰਗਤਾਂ ਵੀ ਗੁਰੂ ਘਰ ‘ਚ ਨਤਮਸਤਕ ਹੋ ਰਹੀਆਂ ਹਨ । ਗੁਰੂ ਸਾਹਿਬ ਨੂੰ ਪੰਜਾਬੀ ਸਿਤਾਰਿਆਂ ਨੇ ਵੀ ਯਾਦ ਕੀਤਾ ਹੈ ।
image From instagram
ਇਸ ਤੋਂ ਇਲਾਵਾ ਕਈ ਪੰਜਾਬੀ ਸਿਤਾਰਿਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਈ ਧਾਰਮਿਕ ਗੀਤ ਵੀ ਰਿਲੀਜ਼ ਕੀਤੇ ਹਨ । ਗਾਇਕ ਰਣਜੀਤ ਬਾਵਾ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ‘ਤੇ ਇੱਕ ਧਾਰਮਿਕ ਗੀਤ ਉਨ੍ਹਾਂ ਨੂੰ ਸਮਰਪਿਤ ਕੀਤਾ ਹੈ । ਜਦੋਂਕਿ ਸੁਖਸ਼ਿੰਦਰ ਸ਼ਿੰਦਾ ਨੇ ਆਪਣੀ ਆਵਾਜ਼ ‘ਚ ਧਾਰਮਿਕ ਗੀਤ ਗਾ ਕੇ ਗੁਰੂ ਸਾਹਿਬ ਨੂੰ ਯਾਦ ਕਰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ । ਸੁਖਸ਼ਿੰਦਰ ਸ਼ਿੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ‘ਤੇ ਵੀ ਹਰ ਵਾਰ ਧਾਰਮਿਕ ਗੀਤ ਰਿਲੀਜ਼ ਕਰਦੇ ਹਨ ।
View this post on Instagram
A post shared by Sukshinder Shinda (@sukshindershinda)