ਵਿਆਹ ਤੋਂ ਬਾਅਦ, ਜੱਟ ਦੇ ਜਹਾਜ਼ ਵਰਗੇ ਕਈ ਹਿੱਟ ਗਾਣੇ ਦੇਣ ਵਾਲੇ ਸੁੱਖੀ ਮਾਨ ਆਪਣਾ ਨਵਾਂ ਗਾਣਾ ਲੈ ਕੇ ਆ ਰਹੇ ਹਨ । ‘ਘੈਂਟ ਮੁੰਡਾ’ ਟਾਈਟਲ ਹੇਠ ਰਿਲੀਜ਼ ਕੀਤੇ ਜਾਣ ਵਾਲੇ ਇਸ ਗਾਣੇ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਤੇ 24 ਅਕਤੂਬਰ ਨੂੰ ਵਰਲਡ ਵਾਈਡ ਪ੍ਰੀਮੀਅਰ ਕੀਤਾ ਜਾਵੇਗਾ । ਸੁੱਖੀ ਮਾਨ ਦੇ ਇਸ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦਾ ਮਿਊਜ਼ਿਕ ਜੀ-ਗੁਰੀ ਨੇ ਤਿਆਰ ਕੀਤਾ ਹੈ ਜਦੋਂ ਕਿ ਸਿੰਘ ਜੀਤ ਨੇ ਇਸ ਦੇ ਬੋਲ ਲਿਖੇ ਹਨ ।
ਸੁੱਖੀ ਮਾਨ ਦੇ ਇਸ ਗਾਣੇ ਦਾ ਉਹਨਾਂ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਸੁੱਖੀ ਮਾਨ ਦੇ ਗੀਤ ਦਾ ਜਿਸ ਤਰ੍ਹਾਂ ਦਾ ਪੋਸਟਰ ਹੈ ਉਸ ਨੂੰ ਦੇਖਕੇ ਲਗਦਾ ਹੈ ਕਿ ਇਹ ਗਾਣਾ ਵਿਆਹਾਂ ਦੇ ਸੀਜ਼ਨ ਨੂੰ ਦੇਖ ਕੇ ਬਣਾਇਆ ਗਿਆ ਹੈ ।
ਸੁੱਖੀ ਦਾ ਇਹ ਗਾਣਾ ਕਿਸ ਤਰ੍ਹਾਂ ਦਾ ਹੁੰਦਾ ਇਹ ਤਾਂ ਗਾਣੇ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਇਸ ਗਾਣੇ ਨੇ ਉਹਨਾਂ ਦੇ ਪ੍ਰਸ਼ੰਸਕਾਂ ਦੀ ਉਤਸੁਕਤਾ ਜ਼ਰੂਰ ਵਧਾ ਦਿੱਤੀ ਹੈ ।