'ਏਹੋ ਜਿਹਾ ਹੋਵੇ ਨਵਾਂ ਸਾਲ ਮਾਲਕਾ’-ਸੁਖਸ਼ਿੰਦਰ ਸ਼ਿੰਦਾ, ਪਰਮਾਤਮਾ ਅੱਗੇ ਗਾਇਕ ਨੇ ਕਿਸਾਨਾਂ ਲਈ ਕੀਤੀ ਅਰਦਾਸ
Lajwinder kaur
December 31st 2020 05:30 PM --
Updated:
December 31st 2020 05:40 PM

ਕੜਾਕੇ ਦੀ ਇਸ ਠੰਡ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਿੱਲੀ ‘ਚ ਜਾਰੀ ਹੈ । ਅਜਿਹੇ ‘ਚ ਹਰ ਕੋਈ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਕਿਸਾਨਾਂ ਦੇ ਨਾਲ ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ । ਪੰਜਾਬੀ ਕਲਾਕਾਰ ਵੀ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਨੇ ।
ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । ਜੀ ਹਾਂ ਇਸ ਵੀਡੀਓ ‘ਚ ਉਹ ਨਵੇਂ ਸਾਲ ਲਈ ਪਰਮਾਤਮਾ ਅੱਗੇ ਪ੍ਰਾਥਨਾ ਕਰ ਰਹੇ ਨੇ । ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ 'ਚ ਹਰ ਘਰ ਰੋਟੀ ਹੋਵੇ, ਸਭ ਦੇ ਨਾਲ ਪਰਮਾਤਮਾ ਹੋਵੇ ਤੇ ਨਾਲ ਹੀ ਉਨ੍ਹਾਂ ਨੇ ਅੰਨਦਾਤਾ ਦੀ ਕਾਮਯਾਬੀ ਲਈ ਵੀ ਅਰਦਾਸ ਕੀਤੀ ਹੈ ।
ਉਨ੍ਹਾਂ ਦੀ ਛੋਟੀ ਜਿਹੀ ਵੀਡੀਓ ਦਿਲ ਨੂੰ ਛੂਹ ਜਾਣ ਵਾਲੀਆਂ ਗੱਲਾਂ ਕੀਤੀਆਂ ਨੇ । ਇਹ ਬੋਲ ਜਸਦੀਪ ਸਾਗਰ ਨੇ ਲਿਖੇ ਨੇ । ਦਰਸ਼ਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
View this post on Instagram