ਡੇਰਾ ਬਾਬਾ ਨਾਨਕ ਪਹੁੰਚ ਕੇ ਸੰਨੀ ਦਿਓਲ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ
Rupinder Kaler
May 2nd 2019 01:10 PM
ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਪਹੁੰਚ ਕੇ ਕਰਤਾਰਪੁਰ ਸਾਹਿਬ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਹਨ। ਸੰਨੀ ਦਿਓਲ ਦੇ ਨਾਲ ਇਸ ਮੌਕੇ ਕਈ ਸਿਆਸੀ ਆਗੂ ਵੀ ਮੌਜੂਦ ਸਨ ਪਰ ਉਨ੍ਹਾਂ ਨਾਲ ਬੌਬੀ ਦਿਓਲ ਨਹੀਂ ਸੀ।
sunny-deol
ਸੰਨੀ ਦਿਓਲ ਨੇ ਇਸ ਤੋਂ ਇਲਾਵਾ ਗੁਰਦਾਸਪੁਰ ਦੀਆਂ ਹੋਰ ਕਈ ਧਾਰਮਿਕ ਤੇ ਇਤਿਹਾਸਕ ਥਾਵਾਂ ਦੇ ਦਰਸ਼ਨ ਕੀਤੇ । ਆਪਣੇ ਇਸ ਦੌਰੇ ਦੌਰਾਨ ਸੰਨੀ ਦਿਓਲ ਨੇ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ ।
sunny-deol
ਇਸ ਦੌਰਾਨ ਉਹਨਾਂ ਨੂੰ ਗੁਰਦੁਅਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿਰੋਪਾ ਤੇ ਕਿਰਪਾਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।
sunny-deol
ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਨੀ ਦਿਓਲ ਨੂੰ ਭਾਜਪਾ ਨੇ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ ਤੇ ਉਹ ਆਪਣੇ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ । ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਨੀ ਦਿਓਲ ਨੇ ਗੁਰੂ ਘਰ ਪਹੁੰਚਕੇ ਆਸ਼ੀਰਵਾਦ ਲਿਆ ਹੈ ।
sunny-deol