ਕਿਸਾਨਾਂ ਦੇ ਧਰਨੇ ਦੌਰਾਨ ਆਪਣੇ ਪਿਤਾ ਨੂੰ ਮਿਸ ਕਰ ਰਹੀ ਸਵੀਤਾਜ ਬਰਾੜ, ਵੀਡੀਓ ਸਾਂਝਾ ਕਰਕੇ ਦੱਸਿਆ ਕਾਰਨ
Shaminder
December 15th 2020 02:30 PM
ਕਿਸਾਨਾਂ ਦਾ ਖੇਤੀ ਬਿੱਲਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਹੈ । ਗਾਇਕਾ ਅਤੇ ਅਦਾਕਾਰਾ ਸਵੀਤਾਜ ਬਰਾੜ ਵੀ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਵੀਤਾਜ ਬਰਾੜ ਮੋਦੀ ਸਰਕਾਰ ਨੂੰ ਝਾੜ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ ਕਿ ਕਿਸਾਨਾਂ ਦੇ ਧਰਨੇ ਨੂੰ ਏਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਉੇਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਹਾਲੇ ਤੱਕ ਨਹੀਂ ਨਿਕਲਿਆ ਹੈ ।