ਬਾਹੂਬਲੀ ਦੀ ਅਦਾਕਾਰਾ ਤਮੰਨਾ ਭਾਟੀਆ ਨੇ ਮਾਤਾ-ਪਿਤਾ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਹਿੰਦੀ ਤੇ ਸਾਊਥ ਫ਼ਿਲਮਾਂ ਦੀ ਖ਼ੂਬਸੂਰਤ ਅਦਾਕਾਰਾ ਤਮੰਨਾ ਭਾਟੀਆ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਬਾਹੂਬਲੀ ਫ਼ਿਲਮ ਦੀ ਅਦਾਕਾਰਾ ਤਮੰਨਾ ਭਾਟੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਦੇ ਮਾਪੇ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ। ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੇ ਨਾਲ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ ਹੈ।
View this post on Instagram
ਹੋਰ ਵੇਖੋ:ਚੰਡੀਗੜ੍ਹ ਦੇ ਮਸ਼ਹੂਰ ਢਾਬੇ ‘ਤੇ ਜਾਨਹਵੀ ਕਪੂਰ ਨੇ ਲਿਆ ਪੰਜਾਬੀ ਖਾਣੇ ਦਾ ਅਨੰਦ, ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ
View this post on Instagram
ਦੱਸ ਦਈਏ ਉਹ ਸਾਊਥ ਦੀਆਂ ਫਿਲਮਾਂ ‘ਚ ਕਾਫੀ ਸਰਗਰਮ ਨੇ ਜਿੱਥੇ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਧੱਕ ਪਾਈ ਹੋਈ ਹੈ। ਬਾਲੀਵੁੱਡ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਤਮੰਨਾ ਭਾਟੀਆ ਸੁਪਰ ਡੁਪਰ ਹਿੱਟ ਫ਼ਿਲਮ ‘ਬਾਹੂਬਲੀ’ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ। ਇਸ ਫ਼ਿਲਮ ‘ਚ ਉਨ੍ਹਾਂ ਨੇ ਅਵੰਕਿਤਾ ਦਾ ਕਿਰਦਾਰ ਨਿਭਾਇਆ ਸੀ ਅਤੇ ਉਸ ਦੇ ਅੰਦਾਜ਼ ਨੂੰ ਖੂਬ ਪਸੰਦ ਕੀਤਾ ਗਿਆ ਸੀ। ਤਮਿਲ ਫ਼ਿਲਮ ‘ਚਾਰੂਲਤਾ’ ਲਈ ਉਨ੍ਹਾਂ ਨੂੰ ਫਿਲਮਕਾਰ ਐਵਾਰਡ ਵੀ ਮਿਲ ਚੁੱਕਿਆ ਹੈ।