ਤਰਸੇਮ ਜੱਸੜ ਦੇ ਨਵੇਂ ਗੀਤ ‘ਰਜ਼ਾ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਗਾਣਾ ਛਾਇਆ ਟਰੈਂਡਿੰਗ ‘ਚ

By  Lajwinder kaur July 20th 2022 07:40 PM

New Punjabi Song Raza: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਤਰਸੇਮ ਜੱਸੜ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਉਹ ਰਜ਼ਾ ਟਾਈਟਲ ਹੇਠ ਇੱਕ ਮਿੱਠਾ ਤੇ ਰੂਹ ਨੂੰ ਸਕੂਨ ਦੇਣ ਵਾਲਾ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।

ਹੋਰ ਪੜ੍ਹੋ : ਨੰਨ੍ਹਾ ਗੁਰਬਾਜ਼ ਬਣਿਆ ਡਾਕਟਰ,ਪਾਪਾ ਗਿੱਪੀ ਗਰੇਵਾਲ ਦਾ ਕਰ ਰਿਹਾ ਇਲਾਜ਼,ਪਿਓ-ਪੁੱਤ ਦਾ ਇਹ ਕਿਊਟ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ

singer tarsem pic

ਜੇ ਗੱਲ ਕਰੀਏ ਰਜ਼ਾ ਗੀਤ ਦੀ ਤਾਂ ਉਹ ਗਾਇਆ ਅਤੇ ਲਿਖਿਆ ਵੀ ਤਰਸੇਮ ਜੱਸੜ ਨੇ ਹੀ ਹੈ। ਗੀਤ ਨੂੰ ਮਿਊਜ਼ਿਕ ਮਿਕ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ Vehli Janta Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਹ ਗੀਤ ਖੂਬ ਪਸੰਦ ਆ ਰਿਹਾ ਹੈ, ਜਿਸ ਕਰਕੇ ਗਾਣੇ ਦੇ ਵਿਊਜ਼ ਤੇਜ਼ੀ ਨਾਲ ਵੱਧ ਰਹੇ ਹਨ।

singer tarsem jassar song

ਜੇ ਗੱਲ ਕਰੀਏ ਤਰਸੇਮ ਜੱਸੜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗੀਤਕਾਰ ਮਿਊਜ਼ਿਕ ਇੰਡਸਟਰੀ ‘ਚ ਐਂਟਰੀ ਕੀਤੀ ਸੀ, ਫਿਰ ਉਹ ਗਾਇਕ ਬਣੇ ਤੇ ਬਾਅਦ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ।

singer tarsem jassar new song

ਗਾਇਕੀ ਦੇ ਨਾਲ ਦਰਸ਼ਕ ਉਨ੍ਹਾਂ ਦੀ ਅਦਾਕਾਰੀ ਦੇ ਫੈਨ ਵੀ ਨੇ। ਉਹ ਅਖੀਰਲੀ ਵਾਰ ਆਪਣੀ ਫ਼ਿਲਮ ਗਲਵੱਕੜੀ ‘ਚ ਵਾਮਿਕਾ ਗੱਬੀ ਦੇ ਨਾਲ ਨਜ਼ਰ ਆਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

ਹੋਰ ਪੜ੍ਹੋ : ‘Jhalak Dikhhla Jaa 10’ 'ਚ ਲੱਗੇਗਾ ਕ੍ਰਿਕੇਟਰਾਂ ਦਾ ਮੇਲਾ? ਯੁਵਰਾਜ ਸਿੰਘ ਤੇ ਭੱਜੀ ਤੋਂ ਇਲਾਵਾ ਕਈ ਹੋਰ ਖਿਡਾਰੀ ਇਸ ਸ਼ੋਅ ‘ਚ ਥਿਰਕਦੇ ਆਉਣਗੇ ਨਜ਼ਰ

Related Post