ਹਾਸਿਆਂ ਦੇ ਰੰਗਾਂ ਨਾਲ ਭਰਿਆ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ

Maa Da Ladla Trailer: ਤਰਸੇਮ ਜੱਸੜ, ਨੀਰੂ ਬਾਜਵਾ ਤੇ ਰੂਪੀ ਗਿੱਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟ੍ਰੇਲਰ ਦਰਸ਼ਕਾਂ ਦੇ ਰੂਬਰੂ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ਨੂੰ ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।
ਹੋਰ ਪੜ੍ਹੋ : ਪੰਜਾਬੀ ਕਲਾਕਾਰ ਜੱਗੀ ਖਰੌੜ ਦੇ ਵਿਆਹ ਦਾ ਵੀਡੀਓ ਆਇਆ ਸਾਹਮਣੇ, ਬਹੁਤ ਹੀ ਸਾਦਗੀ ਦੇ ਨਾਲ ਗੁਰੂ ਘਰ ‘ਚ ਲਈਆਂ ਲਾਵਾਂ
image source youtube
ਜੇ ਗੱਲ ਕਰੀਏ ਟ੍ਰੇਲਰ ਦਾ ਤਾਂ ਉਹ 3 ਮਿੰਟ, 30 ਸਕਿੰਟ ਦਾ ਵੀਡੀਓ ਪੂਰੀ ਤਰ੍ਹਾਂ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਟ੍ਰੇਲਰ ’ਚ ਦੇਖਿਆ ਗਿਆ ਹੈ ਕਿ ਨੀਰੂ ਬਾਜਵਾ ਫ਼ਿਲਮ ’ਚ ਸਿੰਗਲ ਮਦਰ ਦੇ ਕਿਰਦਾਰ ’ਚ ਹੈ, ਜਿਸ ਨੂੰ ਆਪਣੇ ਪੁੱਤ ਲਈ ਇਕ ਮਾੜੇ ਪਿਤਾ ਦੀ ਲੋੜ ਹੈ। ਫਿਰ ਉਹ ਤਰਸੇਮ ਜੱਸੜ ਨੂੰ ਇੱਕ ਮਾੜਾ ਪਿਤਾ ਬਣਨ ਲਈ ਕਹਿੰਦੀ ਹੈ। ਇਸ ਪਰਿਵਾਰਕ ਡਰਾਮਾ ਕਾਮੇਡੀ ਫ਼ਿਲਮ 'ਚ ਪਾਕਿਸਤਾਨੀ ਕਲਾਕਾਰਾਂ ਦੀ ਅਦਾਕਾਰੀ ਦਾ ਤੜਕਾ ਵੀ ਲਗਾਇਆ ਗਿਆ ਹੈ। ਟ੍ਰੇਲਰ ਦਰਸ਼ਕਾਂ ਨੂੰ ਖੂਬ ਹਸਾ ਰਿਹਾ ਹੈ।
image source youtube
‘ਮਾਂ ਦਾ ਲਾਡਲਾ’ ਫ਼ਿਲਮ ’ਚ ਤਰਸੇਮ ਜੱਸੜ, ਨੀਰੂ ਬਾਜਵਾ, ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੇਸਰ ਪੀਆ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ।
image source youtube
ਇਸ ਫ਼ਿਲਮ ਨੂੰ ਮਨਪ੍ਰੀਤ ਜੌਹਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ‘ਮਾਂ ਦਾ ਲਾਡਲਾ’ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ। ਇਹ ਫ਼ਿਲਮ ਇਸ ਮਹੀਨੇ ਦੀ 16 ਤਾਰੀਕ ਨੂੰ ਰਿਲੀਜ਼ ਹੋਣ ਜਾ ਰਹੀ ਹੈ।