ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਨਵਾਂ ਗੀਤ ‘ਬੁਰਜ ਖਲੀਫਾ’ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕ ਦਾ ਨਵਾਂ ਅੰਦਾਜ਼

ਰਵਿੰਦਰ ਗਰੇਵਾਲ (Ravinder Grewal) ਦੀ ਫ਼ਿਲਮ (Movie) ‘ਵਿੱਚ ਬੋਲੂੰਗਾ ਤੇਰੇ’ (Vich Bolunga Tere) ਦਾ ਨਵਾਂ ਗੀਤ ਬੁਰਜ ਖਲੀਫਾ (Burj Khilfa ) ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਪ੍ਰੀਤ ਸੰਗਹੇੜੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਡੀਜੇ ਡਸਟਰ ਨੇ ਦਿੱਤਾ ਹੈ । ਇਸ ਗੀਤ ‘ਚ ਰਵਿੰਦਰ ਗਰੇਵਾਲ ਵੱਲੋਂ ਧਾਰਿਆ ਗਿਆ ਭੂਤ ਦਾ ਰੂਪ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।
Image Source : Youtube
ਜੋ ਕਿ ਇੱਕ ਕੁੜੀ ਨੂੰ ਪਸੰਦ ਕਰਦਾ ਹੈ ਅਤੇ ਉਹ ਕੁੜੀ ਦਾ ਵਿਆਹ ਕਿਤੇ ਵੀ ਨਹੀਂ ਹੋਣ ਦਿੰਦਾ । ਇਸ ਗੀਤ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ।
Image Source : Youtube
ਹੋਰ ਪੜ੍ਹੋ : ਟੀਵੀ ਅਦਾਕਾਰਾ ਤੇਜਸਵੀ ਪ੍ਰਕਾਸ਼ ਨੇ ਗੋਆ ‘ਚ ਖਰੀਦਿਆ ਨਵਾਂ ਘਰ, ਬੁਆਏ ਫ੍ਰੈਂਡ ਕਰਣ ਕੁੰਦਰਾ ਨੇ ਦਿੱਤੀ ਵਧਾਈ
ਜਿਸ ਨੂੰ ਲੈ ਕੇ ਦਰਸ਼ਕ ਵੀ ਬਹੁਤ ਜ਼ਿਆਦਾ ਉਤਸ਼ਾਹਿਤ ਹਨ । ਰਵਿੰਦਰ ਗਰੇਵਾਲ ਦੇ ਨਾਲ-ਨਾਲ ਇਸ ਫ਼ਿਲਮ ‘ਚ ਪਰਮਿੰਦਰ ਗਿੱਲ, ਮਲਕੀਤ ਰੌਣੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਇਹ ਫ਼ਿਲਮ ਡਰਾਉਣ ਦੇ ਨਾਲ-ਨਾਲ ਹਸਾਏਗੀ ਵੀ । ਫ਼ਿਲਮ ਨੂੰ ਲੈ ਕੇ ਸਟਾਰ ਕਾਸਟ ਵੀ ਕਾਫੀ ਉਤਸ਼ਾਹਿਤ ਹੈ ।
Image Source : Youtube
ਇਸ ਤੋਂ ਪਹਿਲਾਂ ਰਵਿੰਦਰ ਗਰੇਵਾਲ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਡੰਗਰ ਡਾਕਟਰ’, ‘ਖਤਰੇ ਦਾ ਘੁੱਗੂ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਦੀ ਇਸ ਫ਼ਿਲਮ ਦਾ ਦਰਸ਼ਕਾਂ ਨੂੰ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।