ਪੀਟੀਸੀ ਪੰਜਾਬੀ ‘ਤੇ ਤਨਿਸ਼ਕ ਕੌਰ ਦੀ ਆਵਾਜ਼ ‘ਚ ‘ਜੁਗਨੀ’ ਗੀਤ ਹੋਵੇਗਾ ਰਿਲੀਜ਼

By  Rupinder Kaler February 17th 2021 06:08 PM

ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ-ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਗਾਇਕਾ ਤਨਿਸ਼ਕ ਕੌਰ ਦੀ ਆਵਾਜ਼ ‘ਚ ਨਵਾਂ ਗੀਤ ‘ਜੁਗਨੀ’ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ 19 ਫਰਵਰੀ ਨੂੰ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਚੱਕ ਦੇ ਤੇ ਸੁਣ ਸਕਦੇ ਹੋ ।

tanishq

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਕਈ ਗੀਤ ਤਨਿਸ਼ਕ ਕੌਰ ਦੀ ਆਵਾਜ਼ ‘ਚ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦਾ ਨਵਾਂ ਗੀਤ ‘ਸਰੀ ਤੋਂ ਬਠਿੰਡਾ’ ਰਿਲੀਜ਼

tanishq

ਹੁਣ ਵੇਖਣਾ ਇਹ ਹੋਵੇਗਾ ਕਿ ਤਨਿਸ਼ਕ ਕੌਰ ਦੀ ਆਵਾਜ਼ ‘ਚ ਰਿਲੀਜ਼ ਹੋਣ ਵਾਲੇ ਇਸ ਗੀਤ ਨੂੰ ਸਰੋਤੇ ਕਿੰਨਾ ਕੁ ਪਸੰਦ ਕਰਦੇ ਹਨ ।

tanishq

ਤਨਿਸ਼ਕ ਦੇ ਪ੍ਰਸ਼ੰਸਕਾਂ ਨੂੰ ਵੀ ਇਸ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਇਸ ਤੋਂ ਪਹਿਲਾਂ ਵੀ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

Related Post