ਕੀਵੀ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਆਪਣੀ ਡਾਈਟ ਵਿੱਚ ਕਰੋ ਸ਼ਾਮਿਲ
Rupinder Kaler
October 12th 2021 04:45 PM --
Updated:
October 12th 2021 04:46 PM
ਕੀਵੀ (kiwi fruit benefits) ਵਿੱਚ ਵਿਟਾਮਿਨ ਬੀ, ਸੀ, ਐਂਟੀਆਕਸੀਡੈਂਟਸ, ਫਾਸਫੋਰਸ, ਪੋਟਾਸ਼ੀਅਮ ਤੇ ਕੈਲਸ਼ੀਅਮ ਨਾਲ ਭਰਪੂਰ, ਕੀਵੀ ਨੂੰ ਪੌਸ਼ਟਿਕ ਤੱਤਾਂ ਦਾ ਪਾਵਰਹਾਊਸ ਵੀ ਕਿਹਾ ਜਾਂਦਾ ਹੈ। ਤਣਾਅ, ਕੈਂਸਰ, ਕੀਮੋਥੈਰੇਪੀ, ਰੇਡੀਏਸ਼ਨ, ਵਧੇਰੇ ਦਵਾਈਆਂ ਅਤੇ ਪ੍ਰਦੂਸ਼ਣ ਸਾਡੇ ਡੀਐਨਏ ਨੂੰ ਪ੍ਰਭਾਵਤ ਕਰਦੇ ਹਨ। ਇਸ ਦੇ ਕਾਰਨ ਗੁਰਦੇ, ਜਿਗਰ ਤੇ ਦਿਮਾਗ ਨਾਲ ਸੰਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਕੀਵੀ ਡੀਐਨਏ ਦੀ ਮੁਰੰਮਤ ਕਰਨ ਵਿੱਚ ਮਦਦ ਕਰਦੀ ਹੈ। ਖੋਜ ਵਿੱਚ ਪਾਇਆ ਗਿਆ ਹੈ ਕਿ ਕੀਵੀ ਦਾ ਨਿਯਮਤ ਸੇਵਨ ਕੋਲਨ ਕੈਂਸਰ ਦੇ ਜੋਖਮ ਨੂੰ ਘਟਾਉਂਦੀ ਹੈ।