ਗਿੱਪੀ ਗਰੇਵਾਲ ਦੀ ਪਤਨੀ ਦੇ ਨਾਲ ਇਹ ਕਿਊਟ ਤਸਵੀਰ ਵਾਇਰਲ

By  Shaminder February 7th 2022 07:56 AM

ਗਿੱਪੀ ਗਰੇਵਾਲ (gippy grewal) ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।ਜਿਸ 'ਚ ਉਹ ਆਪਣੀ ਪਤਨੀ (Wife)ਅਤੇ ਬੇਟੇ (Son)ਗੁਰਬਾਜ਼ ਗਰੇਵਾਲ ਦੇ ਨਾਲ ਨਜ਼ਰ ਆ ਰਹੇ ਹਨ । ਇਹ ਕਿਊਟ ਜਿਹੀ ਤਸਵੀਰ ਸੋਸ਼ਲ ਮੀਡੀਆ 'ਤੇ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ ।

gippy grewal with wife image from instagram

ਹੋਰ ਪੜ੍ਹੋ : ਅਦਾਕਾਰਾ ਕਰਿਸ਼ਮਾ ਤੰਨਾ ਦਾ ਡਾਂਸ ਵੀਡੀਓ ਵਾਇਰਲ, ਪੰਜਾਬੀ ਗੀਤ ‘ਤੇ ਡਾਂਸ ਕਰਦੀ ਆਈ ਨਜ਼ਰ

ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣੀ ਪਤਨੀ ਦੀ ਬਾਂਹ ਫੜੀ ਹੋਏ ਹਨ,ਜਦੋਂ ਕਿ ਉਨ੍ਹਾਂ ਦਾ ਬੇਟਾ ਗੁਰਬਾਜ਼ ਆਪਣੀ ਮਾਂ ਦੀ ਪਿੱਛੋਂ ਗੁੱਤ ਖਿੱਚ ਰਹੀ ਹੈ ਅਤੇ ਰਵਨੀਤ ਗਰੇਵਾਲ ਹੱਸਦੀ ਹੋਈ ਨਜ਼ਰ ਆ ਰਹੀ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਫ਼ਿਲਮਾਂ 'ਚ ਨਜ਼ਰ ਆਉਣ ਵਾਲੇ ਹਨ ।

Image Source: Instagram

ਫ਼ਿਲਹਾਲ ਉਹ ਆਪਣੀ ਫ਼ਿਲਮ ਹਨੀਮੂਨ ਦੀ ਸ਼ੂਟਿੰਗ 'ਚ ਰੁਝੇ ਹੋਏ ਹਨ । ਇਸ ਤੋਂ ਇਲਾਵਾ ਗਿੱਪੀ ਹੋਰ ਵੀ ਕਈ ਪ੍ਰਾਜੈਕਟਸ ਤੇ ਕੰਮ ਕਰ ਰਹੇ ਹਨ । ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੇ ਨੇ ।ਸੋਸ਼ਲ ਮੀਡੀਆ ਤੇ ੳੇੁਹ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।

 

View this post on Instagram

 

A post shared by ????? ?????? (@gippygrewal)

Related Post