ਹੱਥ ‘ਚ ਟੈਲੀਫੋਨ ਫੜੀ ਬੈਠੀ ਇਹ ਕੁੜੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ ?

By  Shaminder July 13th 2022 03:31 PM

ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ (Punjabi Stars) ਦੇ ਬਚਪਨ ਦੀਆਂ ਤਸਵੀਰਾਂ (Childhood Pics)  ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾਂਦਾ ਹੈ । ਅੱਜ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਸਟਾਰ ਦੀ ਤਸਵੀਰ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਵੇਖ ਕੇ ਤੁਹਾਡੇ ਲਈ ਵੀ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਵੇਗਾ ਕਿ ਇਹ ਉਹੀ ਗਾਇਕਾ ਹੈ ਜਿਸ ਨੇ ਗੀਤਾਂ ਦੇ ਕਈ ਰਿਕਾਰਡਜ਼ ਬਣਾਏ ਹਨ ।

Miss pooja image From instagram

ਹੋਰ ਪੜ੍ਹੋ : ਮਿਸ ਪੂਜਾ ਆਪਣੇ ਪੁੱਤਰ ਨਾਲ ਖੇਡਦੀ ਆਈ ਨਜ਼ਰ, ਮਾਂ-ਪੁੱਤ ਦਾ ਇਹ ਕਿਊਟ ਅੰਦਾਜ਼ ਸਭ ਨੂੰ ਆ ਰਿਹਾ ਹੈ ਖੂਬ ਪਸੰਦ

ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ । ਇਹ ਹਨ ਮਿਸ ਪੂਜਾ, ਮਿਸ ਪੂਜਾ ਸੋਸ਼ਲ ਮੌਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ ।

Miss pooja image From instagram

ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਵੇਖੋ ਵੀਡੀਓ

ਹੁਣ ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਗਾਇਕਾ ਨੇ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਮਿਸ ਪੂਜਾ ਦੇ ਬਚਪਨ ਦੀ ਵੀ ਇੱਕ ਤਸਵੀਰ ਸਾਹਮਣੇ ਆਈ ਹੈ ।ਜਿਸ ‘ਚ ਉਹ ਟੈਲੀਫੋਨ ‘ਤੇ ਗੱਲਬਾਤ ਕਰਦੀ ਹੋਈ ਦਿਖਾਈ ਦੇ ਰਹੀ ਹੈ । ਤਸਵੀਰਾਂ ‘ਚ ਮਿਸ ਪੂਜਾ ਦਾ ਵੱਖੋ ਵੱਖਰਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।

ਸੋਸ਼ਲ ਮੀਡੀਆ ‘ਤੇ ਮਿਸ ਪੂਜਾ ਦੀ ਇਸ ਤਸਵੀਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਮਿਸ ਪੂਜਾ ਨੇ ਏਨੇ ਕੁ ਗੀਤ ਕੀਤੇ ਹਨ ਕਿ ਉਹਨਾਂ ਦਾ ਨਬਾਮ ਲਿਮਕਾ ਬੁੱਕ ਆਫ਼ ਵਰਲਡ ਰਿਕਾਰਡ ‘ਚ ਦਰਜ ਹੋਇਆ ਹੈ । ਮਿਸ ਪੂਜਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

 

View this post on Instagram

 

A post shared by Miss Pooja (@misspooja)

Related Post