ਗੁਰਲੇਜ ਅਖਤਰ (Gurlej Akhtar) ਅਤੇ ਕੁਲਵਿੰਦਰ ਕੈਲੀ (Kulwinder Kally) ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗੁਰਲੇਜ ਅਖਤਰ ਆਪਣੇ ਪਤੀ ਅਤੇ ਬੇਟੇ ਦੇ ਨਾਲ ਇੱਕ ਗੀਤ ‘ਤੇ ਵੀਡੀਓ ਬਣਾਉਂਦੀ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕਾਂ ਦੇ ਵੱਲੋਂ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਉਨ੍ਹਾਂ ਦੀ ਇਹ ਇੰਸਟਾ ਰੀਲ ਕਾਫੀ ਪਸੰਦ ਕੀਤੀ ਜਾ ਰਹੀ ਹੈ ।
image From instagram
ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਇਸ ਕੁੜੀ ਦਾ ਵੀਡੀਓ, ਸ਼ੇਰਾਂ ਦੇ ਝੁੰਡ ਦੇ ਨਾਲ ਆਈ ਨਜ਼ਰ
ਉਨ੍ਹਾਂ ਨੇ ਗੀਤ ‘ਕੁਲ ਮਿਲਾ ਕੇ ਜੱਟ’ ਤੇ ਆਪਣਾ ਵੀਡੀਓ ਬਣਾਇਆ ਹੈ । ਗੁਰਲੇਜ ਅਖਤਰ ਅਕਸਰ ਆਪਣੇ ਪੁੱਤਰ ਦੇ ਨਾਲ ਇਸ ਤਰ੍ਹਾਂ ਦੇ ਵੀਡੀਓ ਬਣਾਉਂਦੀ ਨਜ਼ਰ ਆਉਂਦੀ ਹੈ । ਇਸ ਵਾਰ ਉਹ ਆਪਣੇ ਬੇਟੇ ਦੇ ਨਾਲ ਨਾਲ ਪਤੀ ਨਾਲ ਵੀ ਨਜ਼ਰ ਆ ਰਹੀ ਹੈ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
image From instagram
ਪੰਜਾਬੀ ਇੰਡਸਟਰੀ ‘ਚ ਸ਼ਾਇਦ ਹੀ ਕੋਈ ਅਜਿਹਾ ਗਾਇਕ ਹੋਵੇਗਾ ਜਿਸ ਨਾਲ ਉਨ੍ਹਾਂ ਨੇ ਕੋਈ ਗੀਤ ਨਾ ਕੀਤਾ ਹੋਵੇ । ਗੁਰਲੇਜ ਅਖਤਰ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਗਾ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਬਹੁਤ ਹੀ ਛੋਟੀ ਜਿਹੀ ਉਮਰ ‘ਚ ਹੀ ਉਨ੍ਹਾਂ ਨੇ ਗਾਉਣਾ ਸ਼ੁਰੂ ਕਰ ਦਿੱਤਾ ਸੀ । ਕੁਲਵਿੰਦਰ ਕੈਲੀ ਦੇ ਨਾਲ ਉਨ੍ਹਾਂ ਦੀ ਲਵ ਮੈਰਿਜ ਹੋਈ ਹੈ ਅਤੇ ਦੋਵਾਂ ਦੀ ਮੁਲਾਕਾਤ ਵੀ ਇੱਕ ਸਟੇਜ ‘ਤੇ ਹੀ ਹੋਈ ਸੀ । ਇੱਥੋਂ ਹੀ ਦੋਹਾਂ ਦੀ ਪ੍ਰੇਮ ਕਹਾਣੀ ਸ਼ੁਰੂ ਹੋਈ ਸੀ ।
View this post on Instagram
A post shared by Gurlej Akhtar (@gurlejakhtarmusic)