ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

By  Shaminder October 30th 2021 03:32 PM

ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ  (Guru Har Krishan sahib ji )ਦਾ ਗੁਰਤਾ ਗੱਦੀ ਦਿਵਸ  (Gurta Gaddi Divas) ਮਨਾਇਆ ਜਾ ਰਿਹਾ ਹੈ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਗੁਰੂ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘੧ਓ ਧੰਨ ਧੰਨ ਬਾਲਾ ਪ੍ਰੀਤਮ ਅੱਠਵੇਂ ਪਾਤਸਾਹਿ ਸਾਹਿਬ ਸੀ੍ ਗੁਰੂ “ ਹਰਿਕ੍ਰਿਸ਼ਨ ਸਾਹਿਬ ਜੀ” ਜੀ ਅੱਜ ਦੇ ਦਿਹਾੜੇ “ਗੁਰਤਾ ਗੱਦੀ” ਉੱਤੇ ਬਿਰਾਜਮਾਨ ਹੋਏ ਸੀ ਅਤੇ ਅੱਜ ਹੀ ਦੇ ਦਿਹਾੜੇ “ਗੁਰੂ ਹਰ ਰਾਇ ਸਾਹਿਬ” ਜੀ “ਜੋਤੀ ਜੋਤਿ” ਸਮਾ ਗਏ ਸੀ ਇਸ ਦਿਹਾੜੇ ਗੁਰੂ ਸਾਹਿਬ ਜੀਆਂ ਨੂੰ ਕੋਟਿ ਕੋਟਿ ਪ੍ਰਣਾਮ ।

Guru Harkrishan sahib ji ,, image From Instagram

ਹੋਰ ਪੜ੍ਹੋ : ਗਾਇਕ ਵਰਿੰਦਰ ਬਰਾੜ ਨੇ ਆਪਣੇ ਵਿਰੋਧੀਆਂ ਨੂੰ ਦਿੱਤਾ ਜਵਾਬ, ਯੂਟਿਊਬ ਤੋਂ ਹਟਵਾਇਆ ਵਰਿੰਦਰ ਦਾ ਗਾਣਾ ‘12 ਬੰਦੇ’

ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਸੰਗਤਾਂ ਵੀ ਵਧਾਈ ਦੇ ਰਹੀਆਂ ਹਨ ।ਦੱਸ ਦਈਏ ਕਿ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆਂ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।

Darshan Aulakh, image From instagram

ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਅਤੇ ਇਹ ਦਰਸਾਅ ਦਿੱਤਾ ਕਿ ਬੁਧੀਮਾਨਤਾ ਤੇ ਆਤਮ ਗਿਆਨ ਦੇ ਨਾਲ ਉਮਰ ਦਾ ਕੋਈ ਸੰਬੰਧ ਨਹੀਂ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

ਦਰਸ਼ਨ ਔਲਖ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਉਹ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਸਾਹਿਬਾਨ ਦੇ ਨਾਲ ਸਬੰਧਤ ਖ਼ਾਸ ਦਿਨਾਂ ‘ਤੇ ਪੋਸਟ ਪਾਉਂਦੇ ਰਹਿੰਦੇ ਹਨ ।

 

Related Post