ਸਤਵਿੰਦਰ ਬੁੱਗਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੇ ਮਿਊਜ਼ਿਕ ਕਰੀਅਰ ਬਾਰੇ

By  Shaminder July 22nd 2022 10:06 AM

ਸਤਵਿੰਦਰ ਬੁੱਗਾ (Satwinder Bugga) ਦਾ ਜਨਮ ਦਿਨ (Birthday) ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ । ਸਤਵਿੰਦਰ ਬੁੱਗਾ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਦਿੰਦੇ ਆ ਰਹੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਤੁਹਾਨੂੰ ਉਨ੍ਹਾਂ ਦੇ ਮਿਊੁਜ਼ਿਕ ਕਰੀਅਰ ਦੇ ਬਾਰੇ ਦੱਸਾਂਗੇ।ਉਨ੍ਹਾਂ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ, ਅਤੁਲ ਸ਼ਰਮਾ, ਸੁਰਿੰਦਰ ਬੱਚਨ ਤੋਂ ਸਿੱਖੇ।

ਹੋਰ ਪੜ੍ਹੋ : ਦੇਵ ਥਰੀਕੇਵਾਲਾ ਦੇ ਦਿਹਾਂਤ ‘ਤੇ ਗਾਇਕਾ ਸਤਵਿੰਦਰ ਬਿੱਟੀ, ਪਰਵੀਨ ਭਾਰਟਾ, ਸਤਵਿੰਦਰ ਬੁੱਗਾ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਕੀਤੀ । ਸਭ ਤੋਂ ਪਹਿਲੀ ਕੈਸੇਟ ਅਤੁਲ ਸ਼ਰਮਾ ਨੇ ਰਿਲੀਜ਼ ਕੀਤੀ ਸੀ ।ਲਾਈਆਂ ਯਾਰਾਂ ਨੇ ਮਹਿਫਿਲਾਂ ਨਾਲ ਆਪਣੀ ਮੌਜੂਦਗੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕੀਤੀ ।

satwinder bugga image From instagram

ਹੋਰ ਪੜ੍ਹੋ : ਸਤਵਿੰਦਰ ਬੁੱਗਾ ਦੇ ਘਰ ਪਹੁੰਚੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ, ਵੀਡੀਓ ਗਾਇਕ ਨੇ ਕੀਤਾ ਸਾਂਝਾ

ਘਰ ਪੈਸਿਆਂ ਦੀ ਕਮੀ ਨਹੀਂ ਸੀ ਜੁਆਇੰਟ ਪਰਿਵਾਰ ‘ਚ ਰਹਿਣ ਵਾਲੇ ਸਤਵਿੰਦਰ ਬੁੱਗਾ ਦੇ ਭਰਾ ਖੇਤੀਬਾੜੀ, ਕੰਬਾਇਨਾਂ ਹੋਰਨਾਂ ਸੂਬਿਆਂ ‘ਚ ਲਿਜਾਂਦੇ ਸਨ। ਇਸ ਤੋਂ ਇਲਾਵਾ ਆੜਤ ਦਾ ਵੀ ਕੰਮ ਕਰਦੇ ਸਨ ਜਿਸ ‘ਚ ਸਤਵਿੰਦਰ ਬੁੱਗਾ ਵੀ ਹੱਥ ਵਟਾਉਂਦੇ ਸਨ ।

Satwinder bugga ,,.

ਇਸ ਲਈ ਘਰ ਵਾਲਿਆਂ ਨੇ ਉਨ੍ਹਾਂ ਨੂੰ ਗੀਤ ਗਾਉਣ ‘ਚ ਕਦੇ ਵੀ ਕੋਈ ਅੜਿੱਕਾ ਨਹੀਂ ਪਾਇਆ ।ਸਤਵਿੰਦਰ ਬੁੱਗਾ ਪੰਜਾਬ ਦੀ ਉਹ ਬੁਲੰਦ ਆਵਾਜ਼ ਹੈ ਜਿਹੜਾ ਆਪਣੀ ਗਾਇਕੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਕਈ ਦਹਾਕਿਆਂ ਤੋਂ ਰਾਜ ਕਰਦੇ ਆ ਰਹੇ ਹਨ । ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ਤੇ ਹਨ ।

 

View this post on Instagram

 

A post shared by SATWINDER BUGGA (@satwinderbugga)

Related Post