ਸੰਨੀ ਦਿਓਲ (Sunny Deol) ਦੇ ਬੇਟੇ ਕਰਣ ਦਿਓਲ (Karan Deol) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਸੰਨੀ ਦਿਓਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਕਰਣ ਦੇ ਚਾਚੇ ਬੌਬੀ ਦਿਓਲ (Bobby Deol) ਨੂੰ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਜਿਸ ਤੋਂ ਬਾਅਦ ਬੌਬੀ ਅਤੇ ਸੰਨੀ ਦਿਓਲ ਦੇ ਪ੍ਰਸ਼ੰਸਕਾਂ ਵੱਲੋਂ ਵੀ ਕਰਣ ਦਿਓਲ ਨੂੰ ਜਨਮ ਦਿਨ ਦੀ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ ।
image From instagram
ਹੋਰ ਪੜ੍ਹੋ : ਕਿਉਂ ਪ੍ਰੀਤ ਹਰਪਾਲ ਪੈਦਲ ਹੀ ਨਿਕਲ ਪਏ ਬੇਟੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ, ਵੇਖੋ ਵੀਡੀਓ
ਦਾਦੇ ਧਰਮਿੰਦਰ ਨੇ ਵੀ ਕਰਣ ਦਿਓਲ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਮੇਰੇ ਪਿਆਰੇ ਕਰਣ ਲਵ ਯੂ, ਮੇਰੀ ਪਿਆਰੀ ਫੈਮਿਲੀ ਮੇਰੇ ਫੈਨਸ ਅਤੇ ਦੋਸਤੋ ਤੁਹਾਡੀਆਂ ਸਭ ਦੀਆਂ ਦੁਆਵਾਂ ਦੀ ਲੋੜ ਹੈ।ਇਸ ਤਸਵੀਰ ‘ਤੇ ਵੀ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਕਰਕੇ ਵਧਾਈ ਦਿੱਤੀ ਜਾ ਰਹੀ ਹੈ ।
image From instagram
ਕਰਣ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਲ-ਪਲ ਦਿਲ ਕੇ ਪਾਸ ਦੇ ਨਾਲ ਬਾਲੀਵੁੱਡ ‘ਚ ਡੈਬਿਊ ਕਰ ਚੁੱਕੇ ਹਨ । ਹਾਲਾਂਕਿ ਇਹ ਫ਼ਿਲਮ ਆਪਣਾ ਦਮ ਨਹੀਂ ਦਿਖਾ ਸਕੀ ਹੈ । ਪਰ ਕਰਣ ਲਗਾਤਾਰ ਮਿਹਨਤ ਕਰ ਰਹੇ ਹਨ ਅਤੇ ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।
View this post on Instagram
A post shared by Bobby Deol (@iambobbydeol)
ਉਸ ਦੇ ਪਿਤਾ ਦੀ ਗੱਲ ਕੀਤੀ ਜਾਵੇ ਤਾਂ ਉਸ ਨੇ ਬਾਲੀਵੁੱਡ ਨੂੰ ਗਦਰ, ਦਾਮਿਨੀ ਸਣੇ ਕਈ ਹੋਰ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪੂਰਾ ਪਰਿਵਾਰ ਅਦਾਕਾਰੀ ਨੂੰ ਸਮਰਪਿਤ ਹੈ । ਧਰਮਿੰਦਰ ਦੀ ਧੀ ਈਸ਼ਾ ਦਿਓਲ ਵੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਇਸ ਤੋਂ ਇਲਾਵਾ ਬੇਟਾ ਬੌਬੀ ਦਿਓਲ ਵੀ ਫ਼ਿਲਮਾਂ ‘ਚ ਸਰਗਰਮ ਰਿਹਾ ਹੈ । ਉਸ ਨੇ ਬਰਸਾਤ, ਬਿੱਛੂ, ਗੁਪਤ ਵਰਗੀਆਂ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਇਸ ਤੋਂ ਇਲਾਵਾ ਹਾਲ ਹੀ ‘ਚ ਉਸ ਦੇ ‘ਆਸ਼ਰਮ’ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।
View this post on Instagram
A post shared by Dharmendra Deol (@aapkadharam)