ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਦਾ ਅੱਜ ਜਨਮ ਦਿਨ ਹੈ । ਅੱਜ ਅਸੀਂ ਤੁਹਾਨੂੰ ਅਦਾਕਾਰ ਦੇ ਜੀਵਨ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਨਸੀਰੂਦੀਨ ਸ਼ਾਹ ਨੇ ਅਨੇਕਾਂ ਹੀ ਬਾਲੀਵੁੱਡ ਦੀਆਂ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ਚੋਂ ਮੋਹਰਾ ਮੁੱਖ ਤੌਰ ‘ਤੇ ਸ਼ਾਮਿਲ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾਇਆ ਹੈ ।ਉਨ੍ਹਾਂ ਦਾ ਜਨਮ 20 ਜੁਲਾਈ 1949 ਨੂੰ ਯੂਪੀ ਦੇ ਬਾਰਾਂਬੰਕੀ 'ਚ ਹੋਇਆ ਸੀ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਕਰਵਾਇਆ ਫੋਟੋਸ਼ੂਟ, ਸ਼ਹਿਨਾਜ਼ ਦਾ ਬੋਲਡ ਅੰਦਾਜ਼ ਆਇਆ ਨਜ਼ਰ
ਉਨ੍ਹਾਂ ਦਾ ਪਰਿਵਾਰ ਕਾਫੀ ਪੜਿਆ ਲਿਖਿਆ ਸੀ ਅਤੇ ਉਨ੍ਹਾਂ ਦੇ ਪਿਤਾ ਇੱਕ ਵੱਡੇ ਅਧਿਕਾਰੀ ਸਨ । ਉਨ੍ਹਾਂ ਦੇ ਪਿਤਾ ਵੀ ਚਾਹੁੰਦੇ ਸਨ ਕਿ ਨਸੀਰ ਪੜ੍ਹ ਲਿਖ ਕੇ ਸਰਕਾਰੀ ਨੌਕਰੀ ਕਰਨ ਪਰ ਉਨ੍ਹਾਂ ਦੀ ਕਿਸਮਤ 'ਚ ਸ਼ਾਇਦ ਕੁਝ ਹੋਰ ਹੀ ਲਿਖਿਆ ਸੀ ।
ਨਸੀਰੂਦੀਨ ਦੀ ਇਸ ਜ਼ਿੱਦ ਕਾਰਨ ਉਨ੍ਹਾਂ ਦੇ ਪਿਤਾ ਵੀ ਉਨ੍ਹਾਂ ਨਾਲ ਨਰਾਜ਼ ਸਨ । ਆਪਣੇ ਫ਼ਿਲਮੀ ਕਰੀਅਰ 'ਚ ਉਹ 200 ਤੋਂ ਜ਼ਿਆਦਾ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ ।
View this post on Instagram
A post shared by Naseeruddin Shah (@naseeruddin49)
ਇੱਕ ਇੰਟਰਵਿਊ 'ਚ ਨਸੀਰੂਦੀਨ ਸ਼ਾਹ ਨੇ ਖੁਲਾਸਾ ਕੀਤਾ ਸੀ ਕਿ ਐਫਟੀਆਈਆਈ 'ਚ ਟ੍ਰੇਨਿੰਗ ਦੌਰਾਨ ਇੱਕ ਫ਼ਿਲਮ 'ਚ ਉਨ੍ਹਾਂ ਨੂੰ ਅਤੇ ਓਮ ਪੁਰੀ ਨੂੰ ਕਾਸਟ ਕੀਤਾ ਜਾਣਾ ਸੀ ਪਰ ਉਨ੍ਹਾਂ ਦੀ ਤਸਵੀਰ ਵੇਖਣ ਤੋਂ ਬਾਅਦ ਸ਼ਬਾਨਾ ਆਜ਼ਮੀ ਨੇ ਉਨ੍ਹਾਂ ਨਾਲ ਕੰਮ ਕਰਨ ਤੋਂ ਮਨਾ ਕਰ ਦਿੱਤਾ ਸੀ ।ਉਨ੍ਹਾਂ ਦਾ ਕਹਿਣਾ ਸੀ ਕਿ ਓਮਪੁਰੀ 'ਤੇ ਨਸੀਰੂਦੀਨ ਦੀ ਸ਼ਕਲ ਉਸ ਨੂੰ ਪਸੰਦ ਨਹੀਂ ਹੈ । ਪਰ ਇਸ ਤੋਂ ਬਾਅਦ ਇਹ ਤਿੰਨੇ ਇੱਕਠੇ ਕਈ ਫ਼ਿਲਮਾਂ 'ਚ ਨਜ਼ਰ ਆਏ ਸਨ ।