ਗਾਇਕ ਸੁਖਵਿੰਦਰ ਸੁੱਖੀ ਦੀ ਪਤਨੀ ਦਾ ਅੱਜ ਹੈ ਜਨਮ ਦਿਨ, ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ
Shaminder
September 29th 2021 11:53 AM
ਗਾਇਕ ਸੁਖਵਿੰਦਰ ਸੁੱਖੀ (Sukhwinder Sukhi ) ਦੀ ਪਤਨੀ (Wife Birthday ) ਦਾ ਅੱਜ ਜਨਮ ਦਿਨ ਹੈ । ਆਪਣੀ ਪਤਨੀ ਦੇ ਜਨਮ ਦਿਨ ‘ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਹੈਪੀ ਬਰਥਡੇ ਮੇਰੀ ਲਾਈਫ ਪਾਟਨਰ ਸੁਖਜੀਤ ਅਤੇ ਪ੍ਰਮਾਤਮਾ ਤੁਹਾਨੂੰ ਹਮੇਸ਼ਾ ਖੁਸ਼ ਰੱਖਣ। ਤੇਰਾ ਸਰਦਾਰ ਕਰੇ ਇੱਕੋ ਅਰਦਾਸ, ਹਰ ਜਨਮ ‘ਚ ਮੇਰੀ ਹੋਵੇ ਤੂੰ ਨੀ’।