ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਗੀਤ ਨਵਾਂ ਗੀਤ ‘Gale Lagana Hai’ ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
Lajwinder kaur
January 19th 2021 10:20 AM --
Updated:
January 19th 2021 10:23 AM
ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਨਵਾਂ ਗੀਤ ‘ਗਲੇ ਲਗਾਣਾ ਹੈ’ (Gale Lagana Hai) ਰਿਲੀਜ਼ ਹੋ ਗਿਆ ਹੈ । ਪਿਆਰ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰਦਾ ਇਹ ਗੀਤ ਇੱਕ ਫੌਜੀ ਜਵਾਨ ਦੀ ਜ਼ਿੰਦਗੀ ਨੂੰ ਬਿਆਨ ਕਰ ਰਿਹਾ ਹੈ ।

ਦਿਲ ਨੂੰ ਛੂਹ ਜਾਣ ਵਾਲੇ ਇਸ ਗੀਤ ਦੇ ਬੋਲ ਟੋਨੀ ਕੱਕੜ ਨੇ ਲਿਖੇ ਨੇ ਤੇ ਮਿਊਜ਼ਿਕ ਵੀ ਖੁਦ ਹੀ ਦਿੱਤਾ ਹੈ । ਜੇ ਗੱਲ ਕਰੀਏ ਗਾਣੇ ਦਾ ਸ਼ਾਨਦਾਰ ਵੀਡੀਓ Agam Mann & Azeem Mann ਨੇ ਤਿਆਰ ਕੀਤਾ ਹੈ । ਵੀਡੀਓ ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਐਕਟਰ Shivin Narang & Nia Sharma । ਵੀਡੀਓ ‘ਚ ਦੋਵਾਂ ਕਲਾਕਾਰਾਂ ਦੀ ਕਮਾਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ ।

ਇਸ ਗੀਤ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ ।
