Maharaja Ranjit Singh death anniversary: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
Maharaja Ranjit Singh death anniversary: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ। ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ। ਉਨ੍ਹਾ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ।