Basant Panchami 2024: ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ, ਜਾਣੋ ਇਸ ਦਿਨ ਮਾਂ ਸਰਸਵਤੀ ਦੀ ਪੂਜਾ ਦਾ ਮਹੱਤਵ
Basant Panchami 2024:ਅੱਜ 14 ਫਰਵਰੀ ਨੂੰ ਦੇਸ਼ ਭਰ 'ਚ ਬਸੰਤ ਪੰਚਮੀ (Basant Panchami) ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਹਿੰਦੂ ਧਰਮ ਵਿੱਚ ਇਸ ਤਿਉਹਾਰ ਦੀ ਵਿਸ਼ੇਸ਼ ਮਾਨਤਾ ਹੈ। ਬਸੰਤ ਪੰਚਮੀ ਦੇ ਦਿਨ ਮਾਂ ਸਰਸਵਤੀ ਦੀ ਪੂਜਾ (Maa Saraswati) ਕੀਤੀ ਜਾਂਦੀ ਹੈ।
ਅੱਜ ਦੇਸ਼ ਭਰ ਵਿੱਚ ਮਾਂ ਸਰਸਵਤੀ ਨੂੰ ਸਮਰਪਿਤ ਤਿਉਹਾਰ ਬਸੰਤ ਪੰਚਮੀ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਬਾਗੀਸ਼ਵਰੀ ਜਯੰਤੀ ਅਤੇ ਸ਼੍ਰੀ ਪੰਚਮੀ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਮਾਤਾ ਸਰਸਵਤੀ ਦਾ ਪ੍ਰਕਾਸ਼ ਹੋਇਆ ਸੀ, ਜਿਸ ਕਾਰਨ ਇਹ ਤਿਉਹਾਰ ਬਸੰਤ ਪੰਚਮੀ ਵਜੋਂ ਮਨਾਇਆ ਜਾਂਦਾ ਹੈ।
ਇਹ ਤਿਉਹਾਰ ਮਾਘ ਮਹੀਨੇ ਦੇ ਸ਼ੁਕਲ ਪੱਖ ਦੇ ਪੰਜਵੇਂ ਦਿਨ ਬਸੰਤ ਪੰਚਮੀ (Basant Panchami ) ਵਜੋਂ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਤਿਉਹਾਰ ਵਿੱਚ ਵਿੱਦਿਆ ਅਤੇ ਕਲਾ ਦੀ ਦੇਵੀ, ਦੇਵੀ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਦਾ ਖ਼ਾਸ ਮਹੱਤਵ ਹੈ।
ਅਜਿਹਾ ਕਿਹਾ ਜਾਂਦਾ ਹੈ ਕਿ ਜੇਕਰ ਬਸੰਤ ਪੰਚਮੀ ਦੇ ਦਿਨ ਵਿਦਿਆਰਥੀ ਮਾਂ ਸਰਸਵਤੀ ਦੀ ਪੂਰੇ ਦਿਲ ਨਾਲ ਪੂਜਾ ਕਰਦੇ ਹਨ ਤਾਂ ਉਨ੍ਹਾਂ ਨੂੰ ਮਾਂ ਸਰਸਵਤੀ ਦਾ ਆਸ਼ੀਰਵਾਦ ਮਿਲਦਾ ਹੈ। ਉਨ੍ਹਾਂ ਦੀ ਬੁੱਧੀ ਅਤੇ ਗਿਆਨ ਦਾ ਵਿਕਾਸ ਹੋਵੇਗਾ। ਇਸ ਸ਼ੁਭ ਯੋਗ ਵਿੱਚ ਬੱਚਿਆਂ ਦੀ ਪੜ੍ਹਾਈ ਸ਼ੁਰੂ ਕਰਨਾ, ਗੁਰੂਮੰਤਰ ਦੀ ਪ੍ਰਾਪਤੀ, ਵਰਖਾ, ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਨਾ ਵੀ ਸ਼ੁਭ ਹੋਵੇਗਾ।
ਹੋਰ ਪੜ੍ਹੋ : 'ਕਿਸਮਤ' ਤੋਂ ਲੈ ਕੇ 'ਜੱਟ ਐਂਡ ਜੂਲੀਅਟ' ਤੱਕ ਇਸ ਵੈਲਨਟਾਈਨ ਆਪਣੇ ਸਾਥੀ ਨਾਲ ਦੇਖੋ ਇਹ ਰੋਮਾਂਟਿਕ ਪੰਜਾਬੀ ਫਿਲਮਾਂ
ਇਸ ਦਿਨ ਕਈ ਮੇਲੇ ਲੱਗਦੇ ਹਨ ਅਤੇ ਲੋਕ ਧਾਰਮਿਕ ਅਸਥਾਨਾਂ 'ਤੇ ਜਾ ਕੇ ਮੱਥਾ ਟੇਕਦੇ ਹਨ । ਇਸ ਤੋਂ ਇਲਾਵਾ ਪੀਲੇ ਰੰਗ ਦੇ ਚੌਲ ਬਣਾਏ ਜਾਂਦੇ ਹਨ । ਕੁੜੀਆਂ ਪੀਲੇ ਰੰਗ ਦੇ ਕੱਪੜੇ ਪਾਉਂਦੀਆਂ ਹਨ ਅਤੇ ਮੁੰਡੇ ਪੀਲੇ ਰੰਗ ਦੀਆਂ ਦਸਤਾਰਾਂ ਸਜਾਉਂਦੇ ਹਨ।