ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਪ੍ਰਦੀਪ ਸਰਕਾਰ ਦਾ ਹੋਇਆ ਦਿਹਾਂਤ, ਬਾਲੀਵੁੱਡ ਹਸਤੀਆਂ ਨੇ ਜਤਾਇਆ ਦੁੱਖ

ਦੀਪ ਸਰਕਾਰ ਕਿਡਨੀ ਦੀ ਸਮੱਸਿਆ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਜੂਝ ਰਹੇ ਸਨ । ਜਿਸ ਕਾਰਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ।

By  Shaminder March 24th 2023 10:44 AM -- Updated: March 24th 2023 10:47 AM
ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਪ੍ਰਦੀਪ ਸਰਕਾਰ ਦਾ ਹੋਇਆ ਦਿਹਾਂਤ,  ਬਾਲੀਵੁੱਡ ਹਸਤੀਆਂ ਨੇ ਜਤਾਇਆ ਦੁੱਖ

ਬਾਲੀਵੁੱਡ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਬੀਤੇ ਦਿਨ ਮਾਧੁਰੀ ਦੀਕਸ਼ਿਤ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ । ਇਸ ਤੋਂ ਪਹਿਲਾਂ ਸਤੀਸ਼ ਕੌਸ਼ਿਕ ਨੇ ਹੋਲੀ ਤੋਂ ਅਗਲੇ ਦਿਨ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ ।ਜਿਸ ਤੋਂ ਬਾਅਦ ਹੁਣ ਬਾਲੀਵੁੱਡ ਤੋਂ ਫਿਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ । ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਪ੍ਰਦੀਪ ਸਰਕਾਰ (Pardeep Sarkar)ਦਾ 68 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ । 


ਹੋਰ ਪੜ੍ਹੋ : ਹਿਨਾ ਖ਼ਾਨ ਨੇ ਉਮਰਾਹ ਦੇ ਦੌਰਾਨ ਦਾ ਵੀਡੀਓ ਕੀਤਾ ਸਾਂਝਾ, ਨਮਾਜ ਪੜ੍ਹਦੀ ਆਈ ਨਜ਼ਰ

ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਪ੍ਰਦੀਪ ਸਰਕਾਰ

ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਸਰਕਾਰ ਕਿਡਨੀ ਦੀ ਸਮੱਸਿਆ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਜੂਝ ਰਹੇ ਸਨ । ਜਿਸ ਕਾਰਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ।


ਵੀਰਵਾਰ ਦੀ ਦੁਪਹਿਰ ਉਨ੍ਹਾਂ ਨੂੰ ਦੁਪਹਿਰੇ ਢਾਈ ਵਜੇ ਦੇ ਕਰੀਬ ਪ੍ਰੇਸ਼ਾਨੀ ਦੇ ਚੱਲਦਿਆਂ ਮੁੰਬਈ ਦੇ ਇੱਕ ਹਸਪਤਾਲ ਲਿਜਾਇਆ ਗਿਆ ਸੀ । ਜਿਸ ਤੋਂ ਬਾਅਦ ਸਵੇਰੇ ਤੜਕਸਾਰ ਤਿੰਨ ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋ ਗਿਆ । 


ਬਾਲੀਵੁੱਡ ਹਸਤੀਆਂ ਨੇ ਜਤਾਇਆ ਦੁੱਖ 

ਪ੍ਰਦੀਪ ਸਰਕਾਰ ਦੇ ਦਿਹਾਂਤ ‘ਤੇ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਬਾਲੀਵੁੱਡ ਅਦਾਕਾਰ ਅਜੈ ਦੇਵਗਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਇਸ ਦੇ ਨਾਲ ਹੀ ਪਰਿਵਾਰ ਮੈਂਬਰਾਂ ਨੂੰ ਵੀ ਹੌਸਲਾ ਦਿੱਤਾ ਹੈ । 








Related Post