ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’ ਦਾ ਟ੍ਰੇਲਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਨਿਮਰਤ ਅਤੇ ਦਿਲਜੀਤ ਦੀ ਜੋੜੀ
ਫ਼ਿਲਮ ਦੀ ਕਹਾਣੀ ਅੰਬਰਦੀਪ ਨੇ ਲਿਖੀ ਹੈ ਅਤੇ ਡਾਇਰੈਕਸ਼ਨ ਵੀ ਅੰਬਰਦੀਪ ਦੀ ਹੀ ਹੈ । ਫ਼ਿਲਮ ਨੂੰ ਦਲਜੀਤ ਥਿੰਦ ਅਤੇ ਕਾਰਜ ਗਿੱਲ ਨੇ ਪ੍ਰੋਡਿਊਸ ਕੀਤਾ ਹੈ ਅਤੇ ਇਹ ਫ਼ਿਲਮ ਇਸੇ ਸਾਲ ਪੰਜ ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ ।
ਦਿਲਜੀਤ ਦੋਸਾਂਝ (Diljit Dosanjh) ਤੇ ਨਿਮਰਤ ਖਹਿਰਾ (Nimrat Khaira) ਦੀ ਫ਼ਿਲਮ ‘ਜੋੜੀ’ (Jodi) ਜਿਸ ਦਾ ਦਰਸ਼ਕਾਂ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।ਉਸ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਫ਼ਿਲਮ ‘ਚ ਨਿਮਰਤ ਖਹਿਰਾ, ਦਿਲਜੀਤ ਦੋਸਾਂਝ, ਹਰਦੀਪ ਗਿੱਲ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਦੀ ਕਹਾਣੀ ਅੰਬਰਦੀਪ ਨੇ ਲਿਖੀ ਹੈ ਅਤੇ ਡਾਇਰੈਕਸ਼ਨ ਵੀ ਅੰਬਰਦੀਪ ਦੀ ਹੀ ਹੈ । ਫ਼ਿਲਮ ਨੂੰ ਦਲਜੀਤ ਥਿੰਦ ਅਤੇ ਕਾਰਜ ਗਿੱਲ ਨੇ ਪ੍ਰੋਡਿਊਸ ਕੀਤਾ ਹੈ ਅਤੇ ਇਹ ਫ਼ਿਲਮ ਇਸੇ ਸਾਲ ਪੰਜ ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ ।
ਟ੍ਰੇਲਰ ‘ਚ ਨਿਮਰਤ ਅਤੇ ਦਿਲਜੀਤ ਦੀ ਜੋੜੀ ਨੂੰ ਕੀਤਾ ਜਾ ਰਿਹਾ ਪਸੰਦ
ਫ਼ਿਲਮ ਦੇ ਟ੍ਰੇਲਰ ‘ਚ ਨਿਮਰਤ ਖਹਿਰਾ ਅਤੇ ਦਿਲਜੀਤ ਦੋਸਾਂਝ ਦੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਫ਼ਿਲਮ ਦੇ ਟ੍ਰੇਲਰ ਨੂੰ ਵੇਖ ਕੇ ਵੀ ਇਹੀ ਲੱਗਦਾ ਹੈ ਕਿ ਇਹ ਫ਼ਿਲਮ ਵੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ‘ਤੇ ਹੀ ਬਣੀ ਹੈ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਆਪਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਚਰਚਾ ‘ਚ ਹਨ । ਹਾਲਾਂਕਿ ਉਨ੍ਹਾਂ ਦੀ ਇਹ ਫ਼ਿਲਮ ਕਾਨੂੰਨੀ ਪ੍ਰਕਿਰਿਆ ਦੇ ਚੱਲਦੇ ਕਿਸੇ ਵੀ ਪਲੈਟਫਾਰਮ ‘ਤੇ ਪ੍ਰਸਾਰਣ ‘ਤੇ ਰੋਕ ਲਗਾਈ ਗਈ ਹੈ ।
ਦਿਲਜੀਤ ਦੋਸਾਂਝ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਰਿਲੀਜ਼ ਹੋਈ ਸੀ ।
ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸਰਗੁਨ ਮਹਿਤਾ ਨਜ਼ਰ ਆਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।