ਪੂਜਾ ਦਿਓਲ ਦੀਆਂ ਉਦਾਸ ਤਸਵੀਰਾਂ ‘ਤੇ ਪ੍ਰਤੀਕਰਮ ਦੇਣ ਵਾਲਿਆਂ ਨੂੰ ਕਰਣ ਦਿਓਲ ਨੇ ਤਸਵੀਰਾਂ ਸਾਂਝੀਆਂ ਕਰ ਦਿੱਤਾ ਠੋਕਵਾਂ ਜਵਾਬ, ਨੂੰਹ ਨਾਲ ਖਿੜਖਿੜਾ ਹੱਸਦੀ ਨਜ਼ਰ ਆਈ ਪੂਜਾ ਦਿਓਲ
ਬੀਤੇ ਐਤਵਾਰ ਨੂੰ ਸੰਨੀ ਦਿਓਲ ਦਾ ਪੁੱਤਰ ਕਰਣ ਦਿਓਲ ਆਪਣੀ ਗਰਲ ਫ੍ਰੈਂਡ ਦ੍ਰਿਸ਼ਾ ਅਚਾਰੀਆ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਇਨ੍ਹਾਂ ਤਸਵੀਰਾਂ ‘ਚ ਸੰਨੀ ਦਿਓਲ ਦੀ ਪਤਨੀ ਕਾਫੀ ਗੰਭੀਰ ਨਜ਼ਰ ਆਈ ਸੀ ।
ਬੀਤੇ ਐਤਵਾਰ ਨੂੰ ਸੰਨੀ ਦਿਓਲ (Sunny Deol) ਦਾ ਪੁੱਤਰ ਕਰਣ ਦਿਓਲ (Karan Deol) ਆਪਣੀ ਗਰਲ ਫ੍ਰੈਂਡ ਦ੍ਰਿਸ਼ਾ ਅਚਾਰੀਆ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਇਨ੍ਹਾਂ ਤਸਵੀਰਾਂ ‘ਚ ਸੰਨੀ ਦਿਓਲ ਦੀ ਪਤਨੀ ਕਾਫੀ ਗੰਭੀਰ ਨਜ਼ਰ ਆਈ ਸੀ । ਜਿਸ ਤੋਂ ਬਾਅਦ ਫੈਨਸ ਵੱਲੋਂ ਤਰ੍ਹਾਂ-ਤਰ੍ਹਾਂ ਦੇ ਰਿਐਕਸ਼ਨ ਸਾਹਮਣੇ ਆ ਰਹੇ ਸਨ । ਪਰ ਹੁਣ ਕਰਣ ਦਿਓਲ ਨੇ ਆਪਣੇ ਪਰਿਵਾਰ ਦੀਆਂ ਖੁਸ਼ਨੁਮਾ ਤਸਵੀਰਾਂ ਸਾਂਝੀਆਂ ਕਰਕੇ ਸਭ ਦੀ ਬੋਲਤੀ ਬੰਦ ਕਰ ਦਿੱਤੀ । ‘
ਹੋਰ ਪੜ੍ਹੋ : ਮਨਕਿਰਤ ਔਲਖ ਦੇ ਬੇਟੇ ਦੇ ਜਨਮ ਦਿਨ ‘ਤੇ ਗਾਇਕ ਜੱਸੀ ਗਿੱਲ, ਐਮੀ ਵਿਰਕ ਸਣੇ ਕਈ ਪੰਜਾਬੀ ਗਾਇਕਾਂ ਨੇ ਕੀਤੀ ਸ਼ਿਰਕਤ, ਵੇਖੋ ਵੀਡੀਓ
ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਦਿਓਲ ਦੀ ਪਤਨੀ ਦ੍ਰਿਸ਼ਾ ਦੇ ਨਾਲ ਪੂਜਾ ਦਿਓਲ ਮੁਸਕਰਾਉਂਦੇ ਹੋਏ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਕਰਣ ਦਿਓਲ ਦੀ ਸੱਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਸੀ । ਜਿਸ ਨੂੰ ਕਰਣ ਦਿਓਲ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ ਸੀ ।
ਕਰਣ ਦਿਓਲ ਅਤੇ ਦ੍ਰਿਸ਼ਾ ਨੇ ਕਰਵਾਈ ਲਵ ਮੈਰਿਜ
ਕਰਣ ਦਿਓਲ ਅਤੇ ਦ੍ਰਿਸ਼ਾ ਨੇ ਲਵ ਮੈਰਿਜ ਕਰਵਾਈ ਹੈ । ਦੋਵੇਂ ਇੱਕ ਦੂਜੇ ਨੂੰ ਕਈ ਸਾਲਾਂ ਤੋਂ ਜਾਣਦੇ ਸਨ । ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਨ ।
ਜਿਸ ਤੋਂ ਬਾਅਦ ਦੋਵਾਂ ਨੇ ਪੂਰੇ ਰੀਤੀ ਰਿਵਾਜ਼ ਦੇ ਨਾਲ ਵਿਆਹ ਕਰਵਾ ਲਿਆ ।ਵਿਆਹ ਤੋਂ ਬਾਅਦ ਦੋਵਾਂ ਵੀ ਵੈਡਿੰਗ ਰਿਸੈਪਸ਼ਨ ਪਾਰਟੀ ਰੱਖੀ ਗਈ । ਜਿਸ ‘ਚ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।