Crackers Ban: ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚੱਲਣਗੇ ਪਟਾਕੇ
ਹਰ ਸਾਲ ਦੀਵਾਲੀ 'ਤੇ ਦਿੱਲੀ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਪਿਛਲੇ ਸਾਲ ਦੀਵਾਲੀ 'ਤੇ ਪਟਾਕੇ ਚਲਾਉਣ ਅਤੇ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਕੇਜਰੀਵਾਲ ਸਰਕਾਰ ਨੇ ਫਿਰ ਐਲਾਨ ਕੀਤਾ ਹੈ ਕਿ ਇਸ ਸਾਲ ਵੀ ਦੀਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾਣਗੇ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਅਜਿਹਾ ਫੈਸਲਾ ਲਿਆ ਗਿਆ ਹੈ।
Delhi Crackers Ban: ਦਿੱਲੀ ਸਰਕਾਰ ਨੇ ਸਰਦੀਆਂ 'ਚ ਵਧਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਵੱਡਾ ਫੈਸਲਾ ਲਿਆ ਹੈ। ਇਸੇ ਐਕਸ਼ਨ ਪਲਾਨ ਤਹਿਤ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਪਟਾਕਿਆਂ ਦੇ ਨਿਰਮਾਣ, ਵਿਕਰੀ, ਸਟੋਰੇਜ ਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਸ ਸਾਲ ਵੀ ਦੀਵਾਲੀ 'ਤੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ। ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸੋਮਵਾਰ ਨੂੰ ਇਹ ਫੈਸਲਾ ਲਿਆ ਹੈ।
ਹਰ ਸਾਲ ਦੀਵਾਲੀ 'ਤੇ ਦਿੱਲੀ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਪਿਛਲੇ ਸਾਲ ਦੀਵਾਲੀ 'ਤੇ ਪਟਾਕੇ ਚਲਾਉਣ ਅਤੇ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਕੇਜਰੀਵਾਲ ਸਰਕਾਰ ਨੇ ਫਿਰ ਐਲਾਨ ਕੀਤਾ ਹੈ ਕਿ ਇਸ ਸਾਲ ਵੀ ਦੀਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾਣਗੇ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਅਜਿਹਾ ਫੈਸਲਾ ਲਿਆ ਗਿਆ ਹੈ।
ਗੋਪਾਲ ਰਾਏ ਅਨੁਸਾਰ ਸਰਦੀਆਂ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ। ਦਿੱਲੀ ਦਾ ਔਸਤ AQI ਜਨਵਰੀ ਤੋਂ ਅਗਸਤ ਤੱਕ ਘੱਟ ਰਹਿੰਦਾ ਹੈ, ਪਰ ਜਿਵੇਂ-ਜਿਵੇਂ ਸਰਦੀਆਂ ਵਧਦੀਆਂ ਹਨ, ਹਵਾ ਪ੍ਰਦੂਸ਼ਿਤ ਹੋਣੀ ਸ਼ੁਰੂ ਹੋ ਜਾਂਦੀ ਹੈ। ਗੋਪਾਲ ਰਾਏ ਨੇ ਦੱਸਿਆ ਕਿ ਇਸ ਸਾਲ ਵੀ ਦਿੱਲੀ ਵਿੱਚ ਹਰ ਤਰ੍ਹਾਂ ਦੇ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਅਤੇ ਵਰਤਣ 'ਤੇ ਮੁਕੰਮਲ ਪਾਬੰਦੀ ਰਹੇਗੀ।
ਦਿੱਲੀ ਪੁਲਿਸ ਪਟਾਕੇ ਵੇਚਣ ਦਾ ਲਾਇਸੰਸ ਨਾ ਕਰੇ ਜਾਰੀ - ਮੰਤਰੀ
28 ਸਤੰਬਰ 2021 ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ 'ਚ ਪਟਾਕਿਆਂ ਦੇ ਨਿਰਮਾਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਪਿਛਲੇ ਸਾਲ ਵੀ ਪਟਾਕੇ ਚਲਾਉਣ 'ਤੇ ਪਾਬੰਦੀ ਲਗਾਈ ਗਈ ਸੀ। ਮੰਤਰੀ ਨੇ ਕਿਹਾ ਕਿ ਦਿੱਲੀ ਪੁਲਿਸ ਨੂੰ ਅਜਿਹੇ ਪਟਾਕੇ ਵੇਚਣ ਅਤੇ ਬਣਾਉਣ ਵਾਲਿਆਂ ਨੂੰ ਲਾਇਸੰਸ ਜਾਰੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਹੌਟਸਪੌਟ ਖੇਤਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਦ ਰੁੱਤ ਕਾਰਜ ਯੋਜਨਾ ਵੀ ਲਾਗੂ ਕੀਤੀ ਜਾਵੇਗੀ।
ਹਰ ਸਾਲ ਦੀਵਾਲੀ 'ਤੇ ਦਿੱਲੀ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ
ਦੱਸ ਦੇਈਏ ਕਿ ਇਹ ਪਾਬੰਦੀ ਸਿਰਫ ਪਟਾਕਿਆਂ 'ਤੇ ਹੀ ਨਹੀਂ, ਸਗੋਂ ਉਨ੍ਹਾਂ ਦੇ ਨਿਰਮਾਣ ਤੇ ਵਿਕਰੀ 'ਤੇ ਵੀ ਹੋਵੇਗੀ। ਯਾਨੀ ਕਿ ਦਿੱਲੀ ਦੇ ਸਰਹੱਦੀ ਖੇਤਰ 'ਚ ਪਟਾਕਿਆਂ ਦੇ ਨਿਰਮਾਣ, ਵਿਕਰੀ ਤੇ ਵਰਤੋਂ 'ਤੇ ਪਾਬੰਦੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਪਾਬੰਦੀ ਦੇ ਬਾਵਜੂਦ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ: Cashew Milk Benefits : ਕੀ ਤੁਸੀਂ ਵੀ ਚਾਹੁੰਦੇ ਹੋ ਭਾਰ ਘਟਾਉਣਾ, ਇਸਤੇਮਾਲ ਕਰੋਂ ਕਾਜੂ ਦਾ ਦੁੱਧ
ਸੁਪਰੀਮ ਕੋਰਟ ਨੇ ਪਟਾਕਿਆਂ 'ਤੇ ਪਾਬੰਦੀ ਲਗਾਉਣ ਦੇ ਦਿੱਤੇ ਸੀ ਆਦੇਸ਼
ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 23 ਅਕਤੂਬਰ 2018 ਨੂੰ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਸੀ, ਪਰ ਇਸ ਦੀ ਆੜ ਵਿੱਚ ਜ਼ਹਿਰੀਲੇ ਪਟਾਕੇ ਬਣਾਏ ਜਾਣ ਲੱਗੇ। ਇਸ ਤੋਂ ਬਾਅਦ, 1 ਦਸੰਬਰ, 2020 ਨੂੰ, NGT ਨੇ ਹੁਕਮ ਦਿੱਤਾ ਕਿ ਜਿੱਥੇ ਵੀ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਹੋਵੇ, ਪਟਾਕਿਆਂ 'ਤੇ ਪਾਬੰਦੀ ਲਗਾਈ ਜਾਵੇ।