ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ, ਤਸਵੀਰਾਂ ਹੋਇਆਂ ਵਾਇਰਲ
ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਇਸ ਮੌਕੇ ਦੇਸ਼ ਤੇ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ।
Baisakhi and Khalsa Sajna Divas: ਅੱਜ ਦੇਸ਼ ਭਰ ਵਿੱਚ ਧੂਮਧਾਮ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਦਿਨ 'ਤੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਖ਼ਾਸ ਮੌਕੇ 'ਤੇ ਭਾਰੀ ਗਿਣਤੀ 'ਚ ਸੰਗਤਾਂ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ।
ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਇਸ ਮੌਕੇ ਦੇਸ਼ ਤੇ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ। ਵਿਸਾਖੀ ਮੌਕੇ ਸ੍ਰੀ ਹਰਮੰਦਰ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਕਤਾਰਾਂ ਵਿੱਚ ਖੜ੍ਹੇ ਰਹਿਣਾ ਪੈ ਰਿਹਾ ਹੈ।
ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵਲੋਂ ਸੈਂਕੜੇ ਸੰਗਤ ਨੂੰ ਅੰਮ੍ਰਿਤ ਛਕਾਇਆ ਗਿਆ।
ਹੋਰ ਪੜ੍ਹੋ: Baisakhi 2023: ਵਿਸਾਖੀ ਦੇ ਤਿਉਹਾਰ 'ਤੇ ਇਨ੍ਹਾਂ ਮਸ਼ਹੂਰ ਗੁਰਦੁਆਰਿਆਂ ਦੇ ਕਰੋ ਦਰਸ਼ਨ
ਵੈਸਾਖੀ ਵਾਲੇ ਦਿਨ ਸਾਜਿਆ ਗਿਆ ਸੀ ਖਾਲਸਾ ਪੰਥ
ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਦੇ ਹੋਏ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ ਸੀ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਨਾ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਖਾਲਸੇ ਦੇ ਸਾਜਨਾ ਦਿਵਸ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ ਹੈ।