Gold and Silver Price: ਧਨਤੇਰਸ ਤੋਂ ਪਹਿਲਾਂ ਲੋਕਾਂ ਨੂੰ ਮਿਲੀ ਵੱਡੀ ਰਾਹਤ, ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਾਵਟ
ਧਨਤੇਰਸ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ 9 ਨਵੰਬਰ 2023 ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖਣ ਨੂੰ ਮਿਲੀ ਹੈ। ਧੰਨਤੇਰਸ ਦੇ ਮੌਕੇ 'ਤੇ ਲੋਕ ਸੋਨਾ ਤੇ ਚਾਂਦੀ ਦੀ ਖਰੀਦਾਰੀ ਨੂੰ ਸ਼ੁਭ ਮੰਨਦੇ ਹਨ।
Gold and Silver Price down before Dhanteras : ਧਨਤੇਰਸ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ 9 ਨਵੰਬਰ 2023 ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖਣ ਨੂੰ ਮਿਲੀ ਹੈ। ਧੰਨਤੇਰਸ ਦੇ ਮੌਕੇ 'ਤੇ ਲੋਕ ਸੋਨਾ ਤੇ ਚਾਂਦੀ ਦੀ ਖਰੀਦਾਰੀ ਨੂੰ ਸ਼ੁਭ ਮੰਨਦੇ ਹਨ।
ਦੱਸਣਯੋਗ ਹੈ ਕਿ ਸੋਨਾ ਅਜੇ ਵੀ 60 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 70 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਵਧ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 60,117 ਰੁਪਏ ਹੈ। ਜਦੋਂ ਕਿ 999 ਸ਼ੁੱਧ ਚਾਂਦੀ ਦੀ ਕੀਮਤ 70, 100 ਰੁਪਏ ਹੈ।
ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਬੁੱਧਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 60,540 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਅੱਜ ਸਵੇਰੇ 60, 117 ਰੁਪਏ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ 'ਤੇ ਸੋਨਾ ਅਤੇ ਚਾਂਦੀ ਸਸਤੇ ਹੋ ਗਏ ਹਨ।
ਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹੌਰਰ ਫਿਲਮ 'ਗੁੜੀਆ' ਦੀ ਸਟਾਰਕਾਸਟ, ਵੇਖੋ ਤਸਵੀਰਾਂ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੋਇਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।