ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸੱਜਿਆ ਸ੍ਰੀ ਹਰਿਮੰਦਰ ਸਾਹਿਬ, ਨਤਮਸਤਕ ਹੋਣ ਪੁੱਜ ਰਹੀਆਂ ਸੰਗਤਾਂ
ਅੱਜ ਦੁਨੀਆ ਭਰ ਚ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਰੰਗ- ਬਿਰੰਗੇ ਫੁੱਲ ਲਿਆਂਦੇ ਗਏ ਹਨ। ਸਜਾਵਟ ਲਈ ਵੱਖ ਵੱਖ ਸੂਬਿਆਂ ਤੋਂ ਕਾਰੀਗਰ ਸੱਦੇ ਗਏ ਹਨ।
Prakash Purab of Sri Guru Granth Sahib Ji: ਅੱਜ ਦੁਨੀਆ ਭਰ ਚ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਰੰਗ- ਬਿਰੰਗੇ ਫੁੱਲ ਲਿਆਂਦੇ ਗਏ ਹਨ। ਸਜਾਵਟ ਲਈ ਵੱਖ ਵੱਖ ਸੂਬਿਆਂ ਤੋਂ ਕਾਰੀਗਰ ਸੱਦੇ ਗਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਾਇਆ।
ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ: ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਅੱਜਸੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh Dhami) ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ: ਵਿੱਚ ਬਾਬਾ ਬੁੱਢਾ ਜੀ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਪਹਿਲਾਂ ਹੈੱਡ ਗ੍ਰੰਥੀ ਥਾਪਿਆ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ | ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ
ਇਸ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਖਾਲਸਾਈ ਫੌਜਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ | ਨਗਰ ਕੀਰਤਨ ਲਗਭਗ ਇੱਕ ਘੰਟੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ| ਨਗਰ ਕੀਰਤਨ ਅਨੇਕਾਂ ਮੈਂਬਰ ਸ਼੍ਰੋਮਣੀ ਕਮੇਟੀ, ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸਜਾਏ ਗਏ।
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਸਜਾਏ ਗਏ ਪਵਿੱਤਰ ਅਲੌਕਿਕ ਜਲੌਅ ਸੰਗਤ ਲਈ ਖਿੱਚ ਦਾ ਕੇਂਦਰ ਬਣੇ | ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਗਈ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ | ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।