Shah Rukh Khan: ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋ ਮਾਰਨ ਦੀਆਂ ਧਮਕੀਆਂ, ਮਹਾਰਾਸ਼ਟਰ ਸਰਕਾਰ ਨੇ ਕਿੰਗ ਖਾਨ ਨੂੰ ਦਿੱਤੀ Y+ ਸੁਰੱਖਿਆ
ਬਾਲੀਵੁੱਡ ਦੇ ਕਿੰਗ ਖਾਨ ਯਾਨੀ ਕਿ ਸ਼ਾਹਰੁਖ ਖਾਨ ਇਸ ਸਮੇਂ ਆਪਣੀ ਫਿਲਮ ਜਵਾਨ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਇਹ ਖਬਰਾਂ ਆ ਰਹੀਆਂ ਹਨ ਕਿ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਕਿੰਗ ਖਾਨ 'ਤੇ ਮੰਡਰਾ ਰਹੇ ਖਤਰੇ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਨੂੰ Y+ ਸੁਰੱਖਿਆ ਦਿੱਤੀ ਗਈ ਹੈ।
Shah Rukh Khan receives death threats: ਬਾਲੀਵੁੱਡ ਦੇ ਕਿੰਗ ਖਾਨ ਯਾਨੀ ਕਿ ਸ਼ਾਹਰੁਖ ਖਾਨ ਇਸ ਸਮੇਂ ਆਪਣੀ ਫਿਲਮ ਜਵਾਨ ਨੂੰ ਲੈ ਕੇ ਸੁਰਖੀਆਂ 'ਚ ਹਨ। ਉਸ ਦੀਆਂ ਦੋ ਬੈਕ ਟੂ ਬੈਕ ਫਿਲਮਾਂ 'ਪਠਾਨ' ਅਤੇ ਹੁਣ 'ਜਵਾਨ' ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਿਚਾਲੇ ਇਹ ਖਬਰਾਂ ਆ ਰਹੀਆਂ ਹਨ ਕਿ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਕਿੰਗ ਖਾਨ 'ਤੇ ਮੰਡਰਾ ਰਹੇ ਖਤਰੇ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਨੂੰ Y ਸੁਰੱਖਿਆ ਦਿੱਤੀ ਗਈ ਹੈ।
The Maharashtra government increases the security of Actor Shah Rukh Khan to Y after he allegedly received death threats. Shahrukh Khan had given a written complaint to the state government that he had been receiving death threat calls after the films 'Pathan' and 'Jawan'.:…
— ANI (@ANI) October 9, 2023ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫੋਨ
ਮੁੰਬਈ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਾਹਰੁਖ ਖਾਨ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫਿਲਮ 'ਪਠਾਨ' ਅਤੇ 'ਜਵਾਨ' ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫੋਨ ਆ ਰਹੇ ਹਨ। ਇਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਅਭਿਨੇਤਾ ਸ਼ਾਹਰੁਖ ਖਾਨ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਕੇ Y ਕਰ ਦਿੱਤੀ ਹੈ।
ਮਹਾਰਾਸ਼ਟਰ ਸਰਕਾਰ ਨੇ ਸ਼ਾਹਰੁਖ ਖਾਨ ਨੂੰ ਦੀ ਸੁਰੱਖਿਆ
ਮੁੰਬਈ ਪੁਲਿਸ ਵਲੋਂ ਸ਼ਾਹਰੁਖ ਖਾਨ ਨੂੰ ਦਿੱਤੀ ਗਈ Y ਸੁਰੱਖਿਆ 'ਚ 6 ਨਿੱਜੀ ਸੁਰੱਖਿਆ ਅਧਿਕਾਰੀ ਅਤੇ 5 ਹਥਿਆਰ ਸਣੇ ਅਧਿਕਾਰੀ 24 ਘੰਟੇ ਸ਼ਾਹਰੁਖ ਖਾਨ ਦੇ ਨਾਲ ਰਹਿਣਗੇ। ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਹੈ ਕਿ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਹਾਲ ਹੀ 'ਚ ਉਨ੍ਹਾਂ ਦੀ ਫਿਲਮ 'ਪਠਾਨ' ਅਤੇ ਇਸ ਤੋਂ ਬਾਅਦ 'ਜਵਾਨ' ਹਿੱਟ, ਸ਼ਾਹਰੁਖ ਅੰਡਰਵਰਲਡ ਅਤੇ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਇਸ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਹੇਠ ਸਿਰਫ਼ ਦੋ ਪੁਲਿਸ ਮੁਲਾਜ਼ਮ ਸਨ।
ਹੋਰ ਪੜ੍ਹੋ: Gurdas Maan : ਗੁਰਦਾਸ ਮਾਨ ਦਾ ਕੈਨੇਡਾ ਵਿਖੇ ਹੋਣ ਵਾਲਾ ਲਾਈਵ ਸ਼ੋਅ ਹੋਇਆ ਰੱਦ , ਵਜ੍ਹਾ ਜਾਣ ਕੇ ਫੈਨਜ਼ ਹੋਏ ਨਿਰਾਸ਼
ਦੱਸ ਦਈਏ ਕਿ ਸ਼ਾਹਰੁਖ ਖਾਨ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ 'ਚ ਬਣੇ ਹੋਏ ਹਨ। ਕਿੰਗ ਖਾਨ ਦੀ ਫਿਲਮ 'ਜਵਾਨ' ਨੇ ਬਾਕਸ ਆਫਿਸ 'ਤੇ ਸਾਰੇ ਰਿਕਾਰਡ ਤੋੜ ਦਿੱਤੇ ਹਨ। 'ਜਵਾਨ' ਨੇ ਭਾਰਤ 'ਚ 600 ਕਰੋੜ ਤੋਂ ਜ਼ਿਆਦਾ ਜਦੋਂ ਕਿ ਪੂਰੀ ਦੁਨੀਆ 'ਚ 1100 ਕਰੋੜ ਤੋਂ ਵੱਧ ਕਮਾਈ ਕੀਤੀ ਹੈ। 'ਜਵਾਨ' 1100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰਨ ਵਾਲੀ ਪਹਿਲੀ ਫਿਲਮ ਬਣ ਗਈ ਹੈ।