ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ 'ਤੇ ਹੋਏ 1 ਮਿਲੀਅਨ ਫਾਲੋਅਰਜ਼, ਫੈਨਜ਼ ਨੇ ਕਿਹਾ, 'ਬਾਪੂ ਅਸੀਂ ਤੁਹਾਡੇ ਨਾਲ ਹਾਂ
ਪੰਜਾਬ ਦੇ ਪ੍ਰਸਿੱਧ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ 'ਤੇ ਹੋਏ 1 ਮਿਲੀਅਨ ਫਾਲੋਅਰਜ਼ ਪੂਰੇ ਹੋ ਗਏ ਹਨ। ਇਹ ਖ਼ਬਰ ਸੁਣਦੇ ਹੀ ਵੱਡੀ ਗਿਣਤੀ 'ਚ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਨਜ਼ਰ ਆਏ।

Balkaur Singh completes 1 million followers on Instagram: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ 'ਤੇ 1 ਮਿਲੀਅਨ ਫਾਲੋਅਰਜ਼ ਪੂਰੇ ਹੋ ਗਏ ਹਨ।। ਬਲਕੌਰ ਸਿੰਘ ਨੇ ਪਿਛਲੇ ਸਾਲ ਅਗਸਤ ਮਹੀਨੇ 'ਚ ਇੰਸਟਾਗ੍ਰਾਮ 'ਤੇ ਆਪਣਾ ਅਕਾਊਂਟ ਬਣਾਇਆ ਸੀ ਤਾਂ ਜੋ ਉਹ ਸਿੱਧੂ ਮੂਸੇ ਵਾਲਾ ਦੀ ਮੌਤ ਦੇ ਇਨਸਾਫ਼ ਲਈ ਚਲਾਏ ਗਏ ਹੈਸ਼ਟੈਗ ਨੂੰ ਜਾਰੀ ਰੱਖ ਸਕਣ।
ਦੱਸ ਦਈਏ ਕਿ ਬਲਕੌਰ ਸਿੰਘ ਨੇ ਹੁਣ ਤੱਕ ਇੰਸਟਾਗ੍ਰਾਮ 'ਤੇ 29 ਪੋਸਟਾਂ ਪਾਈਆਂ ਹਨ, ਜਿਨ੍ਹਾਂ 'ਚ ਜ਼ਿਆਦਾਤਰ #justiceforsidhumoosewala ਹੈਸ਼ਟੈਗ ਨਾਲ ਜ਼ਰੂਰ ਪੋਸਟ ਹੁੰਦੀਆਂ ਹਨ। ਸਮੇਂ-ਸਮੇਂ 'ਤੇ ਬਲਕੌਰ ਸਿੰਘ ਵਲੋਂ ਸਿੱਧੂ ਮੂਸੇ ਵਾਲਾ ਸਬੰਧੀ ਕੁਝ ਨਾ ਕੁਝ ਜਾਣਕਾਰੀ ਉਨ੍ਹਾਂ ਦੇ ਚਾਹੁਣ ਵਾਲਿਆਂ ਲਈ ਸਾਂਝੀ ਕਰਦੇ ਰਹਿੰਦੇ ਹਨ। ਬਲਕੌਰ ਸਿੰਘ ਨੇ ਹਾਲ ਹੀ 'ਚ ਪੋਸਟ ਰਾਹੀਂ ਸਿੱਧੂ ਦੇ ਨਵੇਂ ਗੀਤ 'ਮੇਰਾ ਨਾਂ' ਨੂੰ ਲੈ ਕੇ ਪੋਸਟਰ ਸਾਂਝਾ ਕੀਤਾ ਸੀ।
ਜ਼ਿਕਰਯੋਗ ਹੈ ਕਿ ਬੀਤੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਇਲਜ਼ਾਮ ਵਿੱਚ ਕੁਝ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ । ਪਰ ਅਜੇ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਲੜਾਈ ਲਈ ਫੈਨਜ਼ ਸਿੱਧੂ ਦੇ ਮਾਪਿਆਂ ਦਾ ਭਰਪੂਰ ਸਮਰਥਨ ਕਰ ਰਹੇ ਹਨ। ਜ਼ਿਆਦਾ ਦਾ ਅੰਦਾਜ਼ਾ ਮਰਹੂਮ ਗਾਇਕ ਦੇ ਪਿਤਾ ਤੇ ਖ਼ੁਦ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਦੀ ਫੈਨ ਫਾਲੋਇੰਗ ਨਾਲ ਲਗਾਇਆ ਜਾ ਸਕਦਾ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ 'ਤੇ 20 ਮਿਲਿਅਨ ਸਬਸਕ੍ਰਾਈਬਰ ਪੂਰੇ ਹੋਏ ਹਨ।
ਜਿਵੇਂ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ 'ਤੇ 1 ਮਿਲਿਅਨ ਫਾਲੋਅਰਸ ਪੂਰੇ ਹੋਏ, ਵੱਡੀ ਗਿਣਤੀ 'ਚ ਫੈਨਜ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਈ ਫੈਨਜ਼ ਨੇ ਕਮੈਂਟ ਕਰਦੇ ਹੋਏ ਲਿਖਿਆ, 'ਬਾਪੂ ਜੀ ਅਸੀਂ ਤੁਹਾਡੇ ਨਾਲ ਹਾਂ, ਸਿੱਧੂ ਬਾਈ ਨੂੰ ਜਲਦ ਹੀ ਮਿਲੇਗਾ ਇਨਸਾਫ।'