ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਤੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨੇ ਬਿਆਨ ਕੀਤਾ ਪੁੱਤ ਖੋਹਣ ਦਾ ਦਰਦ, ਪੋਸਟ ਪੜ੍ਹ ਕੇ ਤੁਸੀਂ ਵੀ ਹੋ ਜਾਵੋਗੇ ਭਾਵੁਕ

ਸਿੱਧੂ ਮੂਸੇਵਾਲਾ ਨੇ ਜਿਉਂਦੇ ਹੋਏ ਕਈ ਹਿੱਟ ਗੀਤ ਦਿੱਤੇ ਤੇ ਉਹ ਸਭ ਦੇ ਚਹੇਤੇ ਬਣ ਗਏ। ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਹੈ। ਆਪਣੇ ਪੁੱਤਰ ਨੂੰ ਯਾਦ ਕਰਦੇ ਹੋਏ ਗਾਇਕ ਦੀ ਮਾਤਾ-ਪਿਤਾ ਮਾਂ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਭਾਵੁਕ ਪੋਸਟ ਸਾਂਝੀ ਕੀਤੀ ਹੈ।

By  Pushp Raj May 29th 2023 11:15 AM -- Updated: May 29th 2023 11:18 AM

Sidhu Moose Wala first death anniversary: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Punjabi singer Sidhu Moosewala) ਦਾ ਕਤਲ ਹੋਇਆਂ ਅੱਜ ਇੱਕ ਸਾਲ ਬੀਤ ਗਿਆ ਹੈ। ਪੁੱਤਰ ਦੀ ਪਹਿਲੀ ਬਰਸੀ 'ਤੇ ਮਾਤਾ ਚਰਨ ਕੌਰ (Charan Kaur) ਤੇ ਪਿਤਾ ਬਲਕੌਰ ਸਿੰਘ ਵੱਲੋਂ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ।


ਆਪਣੇ ਪੁੱਤਰ ਨੂੰ ਯਾਦ ਕਰਦਿਆਂ ਪਿਤਾ ਬਲੌਕਰ ਸਿੰਘ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਬਲਕੌਰ ਸਿੰਘ ਖੇਤਾਂ 'ਚ ਟ੍ਰੈਕਟਰ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਟਿੱਬਿਆਂ ਦਾ ਪੁੱਤ ❤️

#justiceforsidhumoosewala'

View this post on Instagram

A post shared by Balkaur Singh (@sardarbalkaursidhu)


ਦੱਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਖੇਤਾਂ 'ਚ ਕੰਮ ਕਰਨਾ ਤੇ ਦੋਸਤਾਂ ਤੇ ਮਾਤਾ-ਪਿਤਾ ਨਾਲ ਰਲ ਕੇ ਖੇਤਾਂ 'ਚ ਬੈਠ ਕੇ ਰੋਟੀ ਖਾਣਾ ਬਹੁਤ ਪਸੰਦ ਸੀ। ਇਸ ਦੇ ਲਈ ਉਨ੍ਹਾਂ ਨੇ ਖਾਸ ਤੌਰ 'ਤੇ ਆਪਣਾ ਟ੍ਰੈਕਟਰ ਮੋਡੀਫਾਈ ਕਰਵਾਇਆ ਸੀ ਤੇ ਉਸ ਨਾਂ ਰੱਖਿਆ ਸੀ 5911। 

ਮਾਂ ਚਰਨ ਕੌਰ ਨੇ ਬਿਆਨ ਕੀਤਾ ਆਪਣਾ ਦਰਦ

ਪੁੱਤਰ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਆਪਣੀ ਇੰਸਟਾਗ੍ਰਾਮ ਪੋਸਟ ਸਾਂਝੀ ਕੀਤੀ ਹੈ। ਇਸ 'ਚ ਮਾਂ ਨੇ ਆਪਣਾ ਦਰਦ ਬਿਆਨ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ, "ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ 'ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ 'ਚ ਗਲ਼ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਦੇ ਮੁੱਲ ਦਾ ਗਿਆਨ ਸਿਖਾਉਂਦੀ, ਝੁਕ ਕੇ ਚੱਲਣਾ ਗੱਲ ਬੁਰੀ ਨਾ ਇਹੋ ਗੱਲ ਨੂੰ ਜ਼ਹਿਨ 'ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ। ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ। '

View this post on Instagram

A post shared by Charan Kaur (@charan_kaur5911)


ਕਿਹਾ ਅੱਜ ਵੀ ਓਡਕਦੀ ਹਾਂ ਆੁਪਣੇ ਪੁੱਤ ਨੂੰ 

ਮਾਂ ਚਰਨ ਕੌਰ ਨੇ ਅੱਗੇ ਲਿਖਿਆ, 'ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਨਾਂ ਦੇਖੇ ਨੂੰ ਇੱਕ ਸਾਲ ਹੋ ਗਿਆ। ਬਿਨਾਂ ਕਿਸੇ ਕਸੂਰ ਤੋਂ ਬਿਨਾਂ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਤੋਂ ਖੋਹ ਲਿਆ। ਅੱਜ ਇੱਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ। ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥੀਂ ਨਹੀਂ ਖੁਆਇਆ, ਸ਼ੁੱਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨਾਂ ਮੈਂ ਇਕ ਸਾਲ ਦਾ ਮਾਂ ਕਿਵੇਂ ਬਿਤਾਇਆ ਇਹ ਸਿਰਫ ਮੇਰੀ ਅੰਤਰ ਆਤਮਾ ਜਾਣਦੀ ਆ। ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ। ਮੇਰੀ ਪਰਛਾਈ, ਮੇਰੀ ਹੋਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਸ ਆ ਜਾਓ, ਕਿਸੇ ਘੜੀ ਵੀ ਜੀ ਨਹੀਂ ਲੱਗਦਾ।'


ਹੋਰ ਪੜ੍ਹੋ: IIFA 2023: ਸਲਮਾਨ ਖ਼ਾਨ ਨਾਲ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਬੰਨ੍ਹਿਆ ਸਮਾਂ, ਦੋਹਾਂ ਨੇ ਇੱਕਠੇ ਗਾਇਆ ਗੀਤ 'ਦਿਲ ਲੈ ਗਈ ਕੁੜੀ ਗੁਜਰਾਤ ਦੀ', ਵੇਖੋ ਵੀਡੀਓ

ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ 'ਤੇ ਪਾਠ ਕਰਵਾਇਆ ਗਿਆ, ਜਿਸ 'ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ। ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ 'ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ।


Related Post