ਸਾਊਥ ਸੁਪਰਸਟਾਰ ਥਲਪਤੀ ਵਿਜੇ ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਸੱਟਾਂ ਵੇਖ ਫੈਨਜ਼ ਹੋਏ ਪਰੇਸ਼ਾਨ
ਸਾਊਥ ਫਿਲਮ ਇੰਡਸਟਰੀ ਦੇ ਮਸ਼ਹੂਰ ਸੁਪਰਸਟਾਰ ਥਲਪਤੀ ਵਿਜੇ ਨੂੰ ਲੈ ਕੇ ਹਾਲ ਹੀ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਖਬਰਾਂ ਹਨ ਕਿ ਸ਼ੂਟਿੰਗ ਦੇ ਦੌਰਾਨ ਅਦਾਕਾਰ ਨੂੰ ਗੰਭੀਰ ਜ਼ਖਮੀ ਹੋ ਗਏ ਹਨ, ਇਸ ਵਿਚਾਲੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਫੈਨਜ਼ ਅਦਾਕਾਰ ਦੇ ਜਲਦ ਠੀਕ ਹੋਣ ਦੀ ਦੁਆ ਕਰ ਰਹੇ ਹਨ।
Thalapathy Vijay Inured: ਸਾਊਥ ਫਿਲਮ ਇੰਡਸਟਰੀ ਦੇ ਮਸ਼ਹੂਰ ਸੁਪਰਸਟਾਰ ਥਲਪਤੀ ਵਿਜੇ ਨੂੰ ਲੈ ਕੇ ਹਾਲ ਹੀ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਖਬਰਾਂ ਹਨ ਕਿ ਸ਼ੂਟਿੰਗ ਦੇ ਦੌਰਾਨ ਅਦਾਕਾਰ ਨੂੰ ਗੰਭੀਰ ਜ਼ਖਮੀ ਹੋ ਗਏ ਹਨ, ਇਸ ਵਿਚਾਲੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
ਸੋਸ਼ਲ ਮੀਡੀਆ ਉੱਤੇ ਥਲਪਤੀ ਵਿਜੇ ਦੀਆਂ ਕਈ ਤਸਵੀਰਾਂ ਲਗਾਤਾਰ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਵੇਖ ਕੇ ਅਦਾਕਾਰ ਦੇ ਪ੍ਰਸ਼ੰਸਕ ਫਿਕਰਾਂ ਵਿੱਚ ਪੈ ਗਏ ਹਨ। ਫੈਨਜ਼ ਜਲਦ ਹੀ ਅਦਾਕਾਰ ਦੇ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਮੰਗ ਰਹੇ ਹਨ।
ਦੱਸ ਦਈਏ ਕਿ ਇਨ੍ਹੀਂ ਦਿਨੀਂ ਵਿਜੇ ਥਲਾਪਤੀ ਲੋਕ ਸਭਾ ਚੋਣਾਂ ਵਿੱਚ ਕਾਫੀ ਸਰਗਰਮ ਰਹੇ। ਇਸ ਵਿਚਾਲੇ ਉਹ ਇੱਕ ਸਮਾਗਮ ਵਿੱਚ ਸ਼ਾਮਲ ਹੋਏ । ਜਿੱਥੇ ਫੁੱਲਾਂ ਦਾ ਹਾਰ ਪਾ ਕੇ ਉਨ੍ਹਾਂ ਦਾਸਵਾਗਤ ਕੀਤਾ ਗਿਆ। ਜਿਵੇਂ ਹੀ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਆਈਆਂ ਫੈਨਜ਼ ਦਾ ਧਿਆਨ ਵਿਜੇ ਹੱਥਾਂ ਉੱਤੇ ਡੂੰਘੇ ਸੱਟ ਦੇ ਨਿਸ਼ਾਨ ਉੱਤੇ ਗਿਆ, ਜਿਸ ਕਾਰਨ ਉਹ ਆਪਣੇ ਚਹੇਤੇ ਅਦਾਕਾਰ ਲਈ ਪਰੇਸ਼ਾਨ ਹੋ ਗਏ ਹਨ।
😌 this injury in thalapathy vijaya anna hands #Thalapathy #vijay #anna #TVKVijay #TheGreastestOfAllTime #GilliReRelease pic.twitter.com/uP84542hFU
— imuthukumar (@imuthukumar4) April 24, 2024ਹੋਰ ਪੜ੍ਹੋ : ਸੁਰਿੰਦਰ ਸ਼ਿੰਦਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ, ਦੱਸਿਆ ਚਮਕੀਲਾ ਨਾਲ ਪਹਿਲੀ ਮੁਲਾਕਾਤ ਦਾ ਕਿੱਸਾ
ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਥਲਪਤੀ ਵਿਜੇ ਆਪਣੇ ਅਪਕਮਿੰਗ ਪ੍ਰੋਜੈਕਟ 'Goat' ਦੀ ਸ਼ੂਟਿੰਗ ਦੇ ਦੌਰਾਨ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸਿਰ ਤੇ ਹੱਥਾਂ ਵਿੱਚ ਗਹਿਰੀ ਸੱਟਾਂ ਲੱਗਣ ਦੇ ਬਾਵਜੂਦ ਅਦਾਕਾਰ ਸ਼ੂਟਿੰਗ ਕਰ ਰਹੇ ਹਨ ਤੇ ਅਜਿਹੀ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸ਼ੂਟਿੰਗ ਅਗਲੇ ਕੁੱਝ ਹਫਤਿਆਂ ਦੇ ਵਿੱਚ ਖ਼ਤਮ ਹੋ ਜਾਵੇਗੀ। ਹਲਾਂਕਿ ਇਸ ਗੱਲ ਬਾਰੇ ਅਦਾਕਾਰ ਵੱਲੋਂ ਕੋਈ ਅਧਿਕਾਰਿਤ ਬਿਆਨ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਉਹ ਕਿਸ ਤਰ੍ਹਾਂ ਜ਼ਖਮੀ ਹੋਏ ਹਨ। ਫਿਲਹਾਲ ਫੈਨਜ਼ ਅਦਾਕਾਰ ਦੇ ਜਲਦ ਠੀਕ ਹੋਣ ਦੀ ਦੁਆ ਕਰ ਰਹੇ ਹਨ।