ਦੇਵ ਥਰੀਕੇਵਾਲਾ ਨੂੰ ਰਣਜੀਤ ਬਾਵਾ, ਬਲਵੀਰ ਬੋਪਾਰਾਏ, ਜਸਵਿੰਦਰ ਬਰਾੜ ਸਣੇ ਕਈ ਗਾਇਕਾਂ ਨੇ ਦਿੱਤੀ ਸ਼ਰਧਾਂਜਲੀ
Shaminder
January 26th 2022 03:26 PM
ਦੇਵ ਥਰੀਕੇਵਾਲਾ (Dev Tharikewala) ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ । ਇਸ ਦੇ ਨਾਲ ਹੀ ਜੋ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਦੇ ਲਈ ਨਹੀਂ ਜਾ ਸਕੇ ਉੁਨ੍ਹਾਂ ਨੇ ਆਪੋ ਆਪਣੇ ਤਰੀਕੇ ਦੇ ਨਾਲ ਦੇਵ ਥਰੀਕੇਵਾਲਾ ਨੂੰ ਯਾਦ ਕੀਤਾ ਹੈ ।ਗਾਇਕ ਰਣਜੀਤ ਬਾਵਾ (Ranjit Bawa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੇਵ ਥਰੀਕੇਵਾਲਾ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।