ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਦਰਸ਼ਨ ਔਲਖ ਸਮੇਤ ਪੰਜਾਬੀ ਇੰਸਟਰੀ ਦੇ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

By  Rupinder Kaler November 15th 2021 12:25 PM

ਸੂਰਾ ਸੌ ਪਹਿਚਾਨਿਐ ਜੂ ਲਰੇ ਦੀਨ ਦੇ ਹੇਤ। ਪੁਰਜਾ ਪੁਰਜਾ ਕਟਿ ਮਰੇ ਕਬਹੁ ਨਾ ਛਾਡੇ ਖੇਤ॥ ਇਹਨਾਂ ਤੁਕਾਂ ਨੂੰ ਜੀਵਨ ਵਿੱਚ ਅਮਲੀ ਜਾਮਾ ਪਹਿਨਾ ਕੇ ਪੂਰਾ ਉੱਤਰਨ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਜੋ ਨਾਂਅ ਸਾਡੇ ਜ਼ਹਿਨ ਵਿੱਚ ਆਉਂਦਾ ਹੈ ਉਹ ਨਾਂਅ ਹੈ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ। (baba deep singh shaheedi diwas 2021) ਜਿਹਨਾਂ ਨੇ ਬਹਾਦਰੀ ਦੀ ਅਜਿਹੀ ਪਰਿਭਾਸ਼ਾ ਲਿਖੀ ਜਿਸ ਅੱਗੇ ਆਪ ਮੁਹਾਰੇ ਸੀਸ ਝੁਕ ਜਾਂਦਾ ਹੈ। ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਰਧਾਂਜਲੀ ਦਿੱਤੀ ਹੈ ।

ਹੋਰ ਪੜ੍ਹੋ :

ਬਾਲੀਵੁੱਡ ਅਦਾਕਾਰ ਰਾਜ ਕੁਮਾਰ ਰਾਓ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਵਾਇਰਲ, ਬਾਲੀਵੁੱਡ ਸਿਤਾਰਿਆਂ ਨੇ ਵਿਆਹ ਵਿੱਚ ਪਹੁੰਚ ਕੇ ਖੂਬ ਕੀਤੀ ਮਸਤੀ

Pic Courtesy: Instagram

ਅਦਾਕਾਰ ਦਰਸ਼ਨ ਔਲਖ ਆਪਣੇ ਇੰਸਟਾਗ੍ਰਾਮ ਤੇ ਬਾਬਾ ਦੀਪ ਸਿੰਘ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਇੱਕ ਨੋਟ ਲਿਖਿਆ ਹੈ । ਉਹਨਾਂ ਨੇ ਬਾਬਾ ਦੀਪ ਸਿੰਘ (baba deep singh shaheedi diwas 2021) ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਹੈ ‘ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ॥ਖੇਤੁ ਜੁ ਮਾਂਡਿੳ ਸੂਰਮਾ ਅਬ ਜੂਝਨ ਕੋ ਦਾਉ॥ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਬਾਬਾ ਜੀ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ’ ।

feature image of harbhajn maan baba deep singh shaheed diwas Pic Courtesy: Instagram

ਇਸੇ ਤਰ੍ਹਾਂ ਗਾਇਕ ਹਰਭਜਨ ਮਾਨ ਨੇ ਵੀ ਬਾਬਾ ਦੀਪ ਸਿੰਘ ਜੀ (baba deep singh shaheedi diwas 2021) ਨੂੰ ਸਰਧਾਂਜਲੀ ਦਿੰਦੇ ਹੋਏ ਆਪਣੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕੀਤੀ ਹੈ ।ਇਸੇ ਤਰ੍ਹਾਂ ਪੰਜਾਬੀ ਇੰਡਸਟਰੀ ਦੇ ਕੁਝ ਹੋਰ ਸਿਤਾਰਿਆਂ ਨੇ ਵੀ ਬਾਬਾ ਦੀਪ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ ।

 

Related Post