ਸਿੱਖ ਭਾਈਚਾਰੇ 'ਤੇ ਟਿੱਪਣੀ ਕਰਨ ਨੂੰ ਲੈ ਕੇ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਪਹਿਲਾਂ ਐਸਜੀਪੀਸੀ ਦੀ ਸ਼ਿਕਾਇਤ ਉੱਤੇ ਭਾਰਤੀ ਸਿੰਘ ਦੇ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਜਲੰਧਰ ਵਿਖੇ ਵੀ ਭਾਰਤੀ ਦੇ ਖਿਲਾਫ ਇੱਕ ਹੋਰ ਆਐਫਆਈਆਰ ਦਰਜ ਹੋ ਗਈ ਹੈ।
Image Source: Twitter
ਦਰਅਸਲ ਭਾਰਤੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਦਾੜ੍ਹੀ ਅਤੇ ਮੁੱਛਾਂ ਬਾਰੇ ਟਿੱਪਣੀ ਕਰ ਰਹੀ ਹੈ। ਇਸ ਨੂੰ ਲੈ ਕੇ ਭਾਰਤੀ ਨੂੰ ਖੂਬ ਟ੍ਰੋਲ ਕੀਤਾ ਜਾ ਰਿਹਾ ਸੀ ਅਤੇ ਅੰਮ੍ਰਿਤਸਰ 'ਚ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਐਸ) ਦੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਅਤੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਹੁਣ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਆਈਪੀਸੀ ਦੀ ਧਾਰਾ 295ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਭਾਰਤੀ ਵੱਲੋਂ ਦਾੜੀ ਮੁੱਛਾਂ 'ਤੇ ਟਿੱਪਣੀ ਕਰਨ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਇਸ ਦੇ ਨਾਲ ਹੀ ਸਿੱਖ ਭਾਈਚਾਰੇ ਨੇ ਭਾਰਤੀ ਖਿਲਾਫ ਮਾਮਲਾ ਦਰਜ ਕਰਨ ਦੀ
ਇਸ ਮਾਮਲੇ 'ਚ ਭਾਰਤੀ ਨੇ ਆਪਣੀ ਸਫਾਈ 'ਚ ਸਪਸ਼ਟੀਕਰਨ ਦਿੰਦੇ ਹੋਏ ਇੱਕ ਵੀਡੀਓ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਸੀ। ਇਸ ਵਿੱਚ ਉਸ ਨੇ ਹੱਥ ਜੋੜ ਕੇ ਮੁਆਫੀ ਮੰਗਦੇ ਹੋਏ ਕਿਹਾ, "ਜਿਨ੍ਹਾਂ ਨੂੰ ਵੀ ਇਸ ਵੀਡੀਓ 'ਤੇ ਇਤਰਾਜ਼ ਹੈ, ਉਹ ਇਸ ਨੂੰ ਇੱਕ ਵਾਰ ਜ਼ਰੂਰ ਦੇਖਣ। ਮੈਂ ਕਦੇ ਵੀ ਕਿਸੇ ਧਰਮ ਜਾਂ ਜਾਤ ਬਾਰੇ ਕੁਝ ਨਹੀਂ ਕਿਹਾ। ਮੇਰਾ ਕਿਸੇ ਨੂੰ ਨਾਰਾਜ਼ ਕਰਨ ਦਾ ਇਰਾਦਾ ਨਹੀਂ ਸੀ। ਮੈਂ ਖੁਦ ਪੰਜਾਬੀ ਹਾਂ ਅਤੇ ਪੰਜਾਬ ਦਾ ਸਤਿਕਾਰ ਕਰਦੀ ਹਾਂ ਤੇ ਕਰਦੀ ਰਹਾਂਗੀ। ਮੈਂ ਲੋਕਾਂ ਨੂੰ ਹਸਾਉਣ ਲਈ ਕਾਮੇਡੀ ਕਰਦੀ ਹਾਂ, ਕਿਸੇ ਨੂੰ ਦੁਖੀ ਕਰਨ ਲਈ ਨਹੀਂ। ਜੇਕਰ ਮੇਰੀਆਂ ਗੱਲਾਂ ਦਾ ਬੁਰਾ ਲੱਗਾ ਹੋਵੇ ਤਾਂ ਭੈਣ ਸਮਝ ਕੇ ਮੁਆਫ ਕਰਨਾ।"
ਹੋਰ ਪੜ੍ਹੋ : ਭਾਰਤੀ ਸਿੰਘ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਹੋਈ FIR ਦਰਜ
ਹੱਥ ਜੋੜ ਕੇ ਮੁਆਫੀ ਮੰਗਣ ਦੇ ਬਾਵਜੂਦ ਭਾਰਤੀ ਸਿੰਘ ਨੂੰ ਕੋਈ ਫਾਇਦਾ ਨਹੀਂ ਹੋਇਆ। ਹੁਣ ਉਸ ਦੇ ਖਿਲਾਫ ਜਲੰਧਰ ਦੇ ਥਾਣਾ ਆਦਮਪੁਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇੱਕ ਹੋਰ ਮਾਮਲਾ ਦਰਜ ਹੋਇਆ ਹੈ।
Image Source: Twitter
ਭਾਰਤੀ ਦੀ ਜੋ ਵੀਡੀਓ ਵਾਇਰਲ ਹੋਈ ਹੈ, ਉਸ 'ਚ ਉਹ ਕਾਮੇਡੀ ਸ਼ੋਅ ਦੌਰਾਨ ਜੈਸਮੀਨ ਭਸੀਨ ਨਾਲ ਬੈਠੀ ਨਜ਼ਰ ਆ ਰਹੀ ਹੈ। ਫਿਰ ਭਾਰਤੀ ਕਹਿੰਦੀ ਹੈ, 'ਤੁਹਾਨੂੰ ਦਾੜ੍ਹੀ-ਮੁੱਛਾਂ ਦੀ ਕੀ ਲੋੜ ਹੈ? ਦੁੱਧ-ਪਾਣੀ ਦੇ ਬਾਅਦ ਦਾੜ੍ਹੀ ਨੂੰ ਮੂੰਹ 'ਚ ਪਾਓ, ਤਾਂ ਦਾੜ੍ਹੀ ਦਾ ਸੁਆਦ ਆਉਂਦਾ ਹੈ। ਮੇਰੇ ਸਾਰੇ ਦੋਸਤ ਜਿਨ੍ਹਾਂ ਦਾ ਹੁਣੇ-ਹੁਣੇ ਵਿਆਹ ਹੋਇਆ ਹੈ, ਸਾਰਾ ਦਿਨ ਦਾੜ੍ਹੀ ਤੋਂ ਜੂਆਂ ਕੱਢਣ ਵਿੱਚ ਰੁੱਝੇ ਹੋਏ ਹਨ। ਭਾਰਤੀ ਦਾ ਇਹ ਮਜ਼ਾਕ ਕਿਸੇ ਨੂੰ ਪਸੰਦ ਨਹੀਂ ਆਇਆ ਅਤੇ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ।