ਉਪਾਸਨਾ ਸਿੰਘ ਨੇ ਆਪਣੀ ਵੱਡੀ ਭੈਣ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ

Upasana Singh News: ਉਪਾਸਨਾ ਸਿੰਘ ਇੱਕ ਅਜਿਹੀ ਅਦਾਕਾਰਾ ਹੈ, ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਉਹ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ, ਜਿਸ ‘ਚ ਉਹ ਆਪਣੀ ਵੱਡੀ ਭੈਣ ਦੇ ਨਾਲ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਦੇ ਰਾਹੀਂ ਅਦਾਕਾਰਾ ਨੇ ਆਪਣੀ ਭੈਣ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਕਪਿਲ ਸ਼ਰਮਾ ਨੇ ਖਾਸ ਤਸਵੀਰ ਦੇ ਨਾਲ ਅਮਿਤਾਭ ਬੱਚਨ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਲੁੱਟਾ ਰਹੇ ਨੇ ਪਿਆਰ
image source Instagram
ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਵੱਡੀ ਭੈਣ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ-‘No words can explain the love and affection you have given me in my childhood and until now...ਆਈ ਲਵ ਯੂ ਦੀਦੀ..ਹੈਪੀ ਬਰਥਡੇਅ ਦੀਦੀ...’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਉਪਾਸਨਾ ਸਿੰਘ ਦੀ ਭੈਣ ਨੂੰ ਬਰਥਡੇਅ ਵਿਸ਼ ਕਰ ਰਹੇ ਹਨ।
image source Instagram
ਉਪਾਸਨਾ ਸਿੰਘ ਦਾ ਜਨਮ 29 ਜੂਨ 1975 ਨੂੰ ਹੁਸ਼ਿਆਰਪੁਰ ‘ਚ ਹੋਇਆ ਸੀ । ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਆਪਣੀ ਅਦਾਕਾਰੀ ਦੇ ਜੌਹਰ ਵਿਖਾ ਚੁੱਕੇ ਹਨ। ਉਪਾਸਨਾ ਸਿੰਘ ਨੇ ਪੰਜਾਬੀ ਫ਼ਿਲਮ ‘ਬਦਲਾ ਜੱਟੀ ਦਾ’,ਸੂਬੇਦਾਰ,ਬਾਬੁਲ ਸਣੇ ਕਈ ਫ਼ਿਲਮਾਂ ‘ਕੰਮ ਕੀਤਾ ਅਤੇ ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ।
image source Instagram
ਦੱਸ ਦਈਏ ਉਪਸਾਨ ਸਿੰਘ ਦਾ ਪੁੱਤਰ ਵੀ ਆਪਣੇ ਮਾਂ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ ਅਤੇ ਹਾਲ ਹੀ ‘ਚ ਆਈ ਫ਼ਿਲਮ ‘ਬਾਈ ਜੀ ਕੁੱਟਣਗੇ’ ‘ਚ ਮੁੱਖ ਭੂਮਿਕਾ ਚ ਨਜ਼ਰ ਆਇਆ ਸੀ। ਫ਼ਿਲਮਾਂ ‘ਚ ਅਦਾਕਾਰੀ ਤੋਂ ਇਲਾਵਾ ਉਪਾਸਨਾ ਸਿੰਘ ਕਈ ਕਾਮੇਡੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ।
View this post on Instagram