ਵਿਆਹ ਕਰਵਾਉਣ ਤੋਂ ਪਹਿਲਾਂ ਵਿੱਕੀ ਕੌਸ਼ਲ ਸੁਰਿੰਦਰ ਕੌਰ ਤੇ ਰਮੇਸ਼ ਰੰਗੀਲਾ ਦੇ ਗਾਣਿਆਂ ’ਤੇ ਖੂਬ ਪਾ ਰਹੇ ਹਨ ਭੰਗੜੇ

ਵਿੱਕੀ ਕੌਸ਼ਲ (vicky kaushal) ਅਤੇ ਕੈਟਰੀਨਾ ਕੈਫ ਦਸੰਬਰ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ । ਹਾਲਾਂਕਿ ਦੋਵਾਂ ਨੇ ਆਪਣੇ ਵਿਆਹ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ । ਇਸ ਸਭ ਦੇ ਚਲਦੇ ਵਿੱਕੀ ਕੌਸ਼ਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਇਕ ਪੰਜਾਬੀ ਗੀਤ 'ਤੇ ਮਸਤੀ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਕੀ ਕੌਸ਼ਲ ਸੁਰਿੰਦਰ ਕੌਰ ਅਤੇ ਰਮੇਸ਼ ਰੰਗੀਲਾ ਦੇ ਗੀਤ ਮਿੱਤਰਾ ਦਾ ਚੱਲਿਆ ਟਰੱਕ ਤੇ ਮਸਤੀ ਕਰਦੇ ਨਜ਼ਰ ਆ ਰਹੇ ਹਨ ।
Pic Courtesy: Instagram
ਹੋਰ ਪੜ੍ਹੋ :
ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਸ਼ੂਟਿੰਗ ਸ਼ੁਰੂ
Pic Courtesy: Instagram
ਵੀਡੀਓ 'ਚ ਵਿੱਕੀ (vicky kaushal) ਦੇ ਚਿਹਰੇ ਦੇ ਹਾਵ-ਭਾਵ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੇ ਹਨ। ਇਸ ਵੀਡੀਓ ਨੂੰ ਅਦਾਕਾਰ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਟਰੀਨਾ ਅਤੇ ਵਿੱਕੀ ਕੌਸ਼ਲ ਇਸ ਸਾਲ ਦਸੰਬਰ ਵਿੱਚ ਰਾਜਸਥਾਨ ਦੇ ਪਿੰਕ ਸਿਟੀ ਵਿੱਚ ਸਿਕਸ ਸੈਂਸ ਫੋਰਟ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ।
Vicky Kaushal dance on Surinder
View this post on Instagram
ਦੂਜੇ ਪਾਸੇ ਜੇਕਰ ਕੈਟਰੀਨਾ ਕੈਫ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਲਮਾਨ ਖਾਨ ਦੇ ਨਾਲ ਫਿਲਮ 'ਟਾਈਗਰ 3' 'ਚ ਨਜ਼ਰ ਆਵੇਗੀ। ਫਿਲਮ 'ਚ ਉਹ ਪਾਕਿਸਤਾਨੀ ਏਜੰਟ ਦੀ ਭੂਮਿਕਾ 'ਚ ਨਜ਼ਰ ਆ ਸਕਦੀ ਹੈ। ਯਸ਼ਰਾਜ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਕਰ ਰਹੇ ਹਨ।