ਬਾਲੀਵੁੱਡ ਹੀਰੋ ਵਿੱਕੀ ਕੌਸ਼ਲ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਤਸਵੀਰ
Lajwinder kaur
October 4th 2019 11:25 AM

ਉੜੀ ਹੀਰੋ ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਦੀ ਇਹ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਤੋਂ ਹੈ ਜਿੱਥੇ ਉਹ ਮੱਥਾ ਟੇਕਣ ਗਏ ਸਨ। ਉਹ ਵ੍ਹਾਈਟ ਰੰਗ ਦੇ ਕੁੜਤੇ ਪਜਾਮੇ ‘ਚ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ 25 ਮਿੰਟਾਂ ‘ਚ ਦੋ ਲੱਖ ਤੋਂ ਵੱਧ ਲਾਇਕਸ ਮਿਲ ਚੁੱਕੇ ਹਨ। ਵਿੱਕੀ ਕੌਸ਼ਲ ਨੇ ਪੋਸਟ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਬਾਬਾ ਜੀ, ਮਿਹਰ ਬਖ਼ਸ਼ੋ..ਸਰਦਾਰ ਉਧਮ ਸਿੰਘ ਇੱਥੋ ਸ਼ੁਰੂ ਕਰਨ ਜਾ ਰਹੇ ਹਾਂ..’
View this post on Instagram
Babaji, mehr bakshyo. ? #SardarUdhamSingh here we go!
ਦੱਸ ਦਈਏ ਵਿੱਕੀ ਕੌਸ਼ਲ ਪੰਜਾਬ ਦੇ ਕ੍ਰਾਂਤੀਕਾਰੀ ਯੋਧੇ ਸ਼ਹੀਦ ਉਧਮ ਸਿੰਘ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਜੀ ਹਾਂ ਉਹ ਸੁਜੀਤ ਸਰਕਾਰ ਦੀ ਨਿਰਦੇਸ਼ਨ ‘ਚ ਬਣ ਰਹੀ ਫ਼ਿਲਮ ਸਰਦਾਰ ਉਧਮ ਸਿੰਘ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ। ਇਹ ਫ਼ਿਲਮ ਉਧਮ ਸਿੰਘ ਦੀ ਜੀਵਨੀ ‘ਤੇ ਬਣ ਰਹੀ ਹੈ। ਇਹ ਫ਼ਿਲਮ ਅਗਲੇ ਸਾਲ 2 ਅਕਤੂਬਰ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗੀ।