ਵਿੱਕੀ ਕੌਸ਼ਲ (Vicky Kaushal) ਅਤੇ ਕੈਟਰੀਨਾ ਕੈਫ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਬੀਤੇ ਦਿਨ ਇਸ ਜੋੜੀ ਨੇ ਆਪਣੀ ਪਹਿਲੀ ਲੋਹੜੀ ਮਨਾਈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਹੁਣ ਵਿੱਕੀ ਕੌਸ਼ਲ ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਵਿੱਕੀ ਕੌਸ਼ਲ ਆਪਣੇ ਕਰੀਅਰ ਦੇ ਸ਼ੁਰੂਆਤੀ ਦਿਨ੍ਹਾਂ ‘ਚ ਨਜ਼ਰ ਆ ਰਹੇ ਹਨ । ਸ਼ੋਸ਼ਲ ਮੀਡੀਆ ‘ਤੇ ਵਿੱਕੀ ਕੌਸ਼ਲ ਦੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਐਕਟਰ ਵਰੁਣ ਧਵਨ ਦੇ ਡਰਾਈਵਰ ਮਨੋਜ ਸਾਹੂ ਦਾ ਦਿਹਾਂਤ, ਕਈ ਸਾਲਾਂ ਤੋਂ ਧਵਨ ਪਰਿਵਾਰ ਦਾ ਸੀ ਡਰਾਈਵਰ
ਲੋਕ ਇਸ ਵੀਡੀਓ ‘ਤੇ ਆਪੋੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਵਿੱਕੀ ਕੌਸ਼ਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਫ਼ਿਲਮ ‘ਸਰਦਾਰ ਊਧਮ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਉਨ੍ਹਾਂ ਦੀ ਬਿਹਤਰੀਨ ਪਰਫਾਰਮੈਂਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਵਿੱਕੀ ਕੌਸ਼ਲ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।
ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਬੀਤੇ ਕਈ ਦਿਨਾਂ ਤੋਂ ਉਹ ਆਪਣੇ ਵਿਆਹ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਰਹੇ ਹਨ । ਦੋਵਾਂ ਨੇ ਵਿਆਹ ਤੋਂ ਪਹਿਲਾਂ ਕਦੇ ਵੀ ਆਪਣੇ ਰਿਲੇਸ਼ਨਸ਼ਿਪ ਨੂੰ ਲੈ ਕੇ ਕੋਈ ਵੀ ਖੁਲਾਸਾ ਨਹੀਂ ਸੀ ਕੀਤਾ । ਇਸ ਤੋਂ ਪਹਿਲਾਂ ਹਰ ਕੋਈ ਇਹੀ ਸੋਚਦਾ ਸੀ ਕਿ ਕੈਟਰੀਨਾ ਸਲਮਾਨ ਖ਼ਾਨ ਦੇ ਨਾਲ ਵਿਆਹ ਕਰਵਾਏਗੀ । ਪਰ ਅਜਿਹਾ ਨਹੀਂ ਹੋਇਆ, ਉਸ ਨੇ ਆਪਣਾ ਜੀਵਨ ਸਾਥੀ ਵਿੱਕੀ ਕੌਸ਼ਲ ਨੂੰ ਚੁਣਿਆ ।
View this post on Instagram
A post shared by Viral Bhayani (@viralbhayani)