ਪ੍ਰਿੰਸ ਨਰੂਲਾ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਹੋਇਆ ਵਾਇਰਲ, ਪ੍ਰਸ਼ੰਸਕ ਜਨਮ ਦਿਨ ਦੀ ਦੇ ਰਹੇ ਵਧਾਈ

ਪ੍ਰਿੰਸ ਨਰੂਲਾ ਦੇ ਜਨਮ ਦਿਨ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਨੇ । ਉਨ੍ਹਾਂ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ‘ਚ ਪ੍ਰਿੰਸ ਨਰੂਲਾ ਦੀ ਪਤਨੀ ਯੁਵਿਕਾ ‘ਤੇ ਉਨਾਂ ਦਾ ਇੱਕ ਹੋਰ ਦੋਸਤ ਬਰਥਡੇ ਦਾ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ ।
‘ਕਿੰਗ ਆਫ਼ ਰਿਆਲਟੀ ਸ਼ੋਅਜ਼’ ਕਹੇ ਜਾਂਦੇ ਪ੍ਰਿੰਸ ਨਰੂਲਾ 24 ਨਵੰਬਰ ਯਾਨੀ ਕਿ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ।ਦੱਸ ਦਈਏ ਪ੍ਰਿੰਸ ਤੇ ਯੁਵਿਕਾ ਨੇ 2018 ‘ਚ ਵਿਆਹ ਕਰਵਾ ਲਿਆ ਸੀ। ਦੋਵਾਂ ਦੀ ਲਵ ਸਟੋਰੀ ਟੀਵੀ ਦੇ ਰਿਆਲਟੀ ਸ਼ੋਅ ਤੋਂ ਹੀ ਸ਼ੁਰੂ ਹੋਈ ਸੀ।
ਹੋਰ ਵੇਖੋ : ਪ੍ਰਿੰਸ ਨਰੂਲਾ ਅਤੇ ਉਨ੍ਹਾਂ ਦੀ ਪਤਨੀ ਹਸਪਤਾਲ ‘ਚ ਹੋਏ ਭਰਤੀ, ਤਸਵੀਰਾਂ ਹੋ ਰਹੀਆਂ ਵਾਇਰਲ
ਜੇ ਗੱਲ ਕਰੀਏ ਪ੍ਰਿੰਸ ਨਰੂਲਾ ਦੀ ਤਾਂ ਉਨ੍ਹਾਂ ਦੇ ਸੁਫ਼ਨਿਆਂ ਨੂੰ ਖੰਭ ਪੀਟੀਸੀ ਪੰਜਾਬੀ ਵੱਲੋਂ ਕਰਵਾਏ ਜਾਂਦੇ ਟੈਲੇਂਟ ਹੰਟ ਸ਼ੋਅ ਮਿਸਟਰ ਪੰਜਾਬ ਤੋਂ ਲੱਗੇ ਸਨ।ਜੀ ਹਾਂ ਉਨ੍ਹਾਂ ਨੇ ਟੀਵੀ ਦੇ ਮਸ਼ਹੂਰ ਰਿਆਲਟੀ ਸ਼ੋਅ ਮਿਸਟਰ ਪੰਜਾਬ 2014 ‘ਚ ਭਾਗ ਲਿਆ ਸੀ। ਜਿਸ ‘ਚ ਉਹ ਦੂਜੇ ਰਨਰ ਅੱਪ ਰਹੇ ਸਨ।
ਪਰ ਇਸ ਸ਼ੋਅ ਤੋਂ ਬਾਅਦ ਉਨ੍ਹਾਂ ਨੇ ਕਈ ਰਿਆਲਟੀ ਸ਼ੋਅ ਜਿੱਤੇ ਤੇ ਮਨੋਰੰਜਨ ਜਗਤ ਦੀ ਦੁਨੀਆਂ ‘ਚ ਚੰਗਾ ਨਾਂਅ ਬਣਾਇਆ। ਉਹ ਟੀਵੀ ਦੇ ਕਈ ਸੀਰੀਅਲਾਂ ‘ਚ ਕੰਮ ਕਰ ਚੁੱਕੇ ਨੇ ਅਤੇ ਹਾਲ ਹੀ ‘ਚ ਉਨ੍ਹਾਂ ਨੇ ਇੱਕ ਹੋਰ ਖਿਤਾਬ ਆਪਣੇ ਨਾਮ ਕਰ ਲਿਆ ਹੈ। ਉਹ ਹੈ ‘ਨੱਚ ਬੱਲੀਏ 9’, ਜਿਸ ‘ਚ ਪ੍ਰਿੰਸ ਨਰੂਲਾ ਅਤੇ ਯੁਵੀਕਾ ਚੌਧਰੀ ਜੇਤੂ ਰਹੇ ਹਨ।
View this post on Instagram