ਸਰਗੁਨ ਮਹਿਤਾ ਪਤੀ ਦੇ ਨਾਲ ਵਿਦੇਸ਼ ਦੀਆਂ ਸੜਕਾਂ ‘ਤੇ ਡਾਂਸ ਕਰਦੀ ਆਈ ਨਜ਼ਰ, ਵੀਡੀਓ ਵਾਇਰਲ

By  Shaminder May 2nd 2022 05:32 PM

ਸਰਗੁਨ ਮਹਿਤਾ (Sargun Mehta) ਅਤੇ ਰਵੀ ਦੁਬੇ (Ravi Dubey) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਰਗੁਨ ਮਹਿਤਾ ਰਵੀ ਦੁਬੇ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵਿਦੇਸ਼ ਦੀਆਂ ਸੜਕਾਂ ‘ਤੇ ਦੋਵੇਂ ਜਣੇ ਖੂਬ ਡਾਂਸ ਕਰਦੇ ਹੋਏ ਦਿਖਾਈ ਦਿੱਤੇ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

Sargun Mehta image From instagram

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਮਰਹੂਮ ਅਦਾਕਾਰ ਕਾਕਾ ਕੌਤਕੀ ਨੂੰ ਕੀਤਾ ਮਿਸ, ਫ਼ਿਲਮ ‘ਸੌਂਕਣ ਸੌਂਕਣੇ’ ‘ਚ ਕਾਕਾ ਕੌਤਕੀ ਨੇ ਨਿਭਾਇਆ ਹੈ ਕਿਰਦਾਰ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਮਹਿਤਾ ਪਤੀ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਸਰਗੁਨ ਮਹਿਤਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

Sargun Mehta with ravi Dubey

ਹੋਰ ਪੜ੍ਹੋ : ਸਰਗੁਨ ਮਹਿਤਾ ਦਾ ਪਤੀ ਦੇ ਨਾਲ ਇਹ ਵੀਡੀਓ ਕੀਤਾ ਜਾ ਰਿਹਾ ਪਸੰਦ

ਅਦਾਕਾਰੀ ਦੇ ਨਾਲ ਨਾਲ ਹੁਣ ਉਹ ਸੀਰੀਅਲ ਨਿਰਮਾਣ ਦੇ ਖੇਤਰ ‘ਚ ਵੀ ਉੱਤਰੀ ਹੈ । ਹਾਲ ਹੀ ‘ਚ ਉਨ੍ਹਾਂ ਦੇ ਸੀਰੀਅਲ ਵੀ ਆਏ ਹਨ । ਸਰਗੁਨ ਮਹਿਤਾ ਦਾ ਪਤੀ ਰਵੀ ਦੁਬੇ ਵੀ ਇੱਕ ਵਧੀਆ ਅਦਾਕਾਰ ਹੈ । ਉਸ ਨੇ ਵੀ ਕਈ ਹਿੰਦੀ ਸੀਰੀਅਲਸ ‘ਚ ਕੰਮ ਕੀਤਾ ਹੈ ।

sargun mehta with husband image From instagram

ਸਰਗੁਨ ਅਤੇ ਰਵੀ ਦੁਬੇ ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ ਅਤੇ ਦੋਵਾਂ ਦੀ ਮੁਲਾਕਾਤ ਦਿੱਲੀ ‘ਚ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ ।ਸਰਗੁਨ ਮਹਿਤਾ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ । ਸਰਗੁਨ ਮਹਿਤਾ ਜਲਦ ਹੀ ਨਿਮਰਤ ਖਹਿਰਾ ਅਤੇ ਐਮੀ ਵਿਰਕ ਦੇ ਨਾਲ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਨਜ਼ਰ ਆਉਣਗੇ ।

 

View this post on Instagram

 

A post shared by CineRiser (@cineriserofficial)

Related Post