ਵਿੰਦੂ ਦਾਰਾ ਸਿੰਘ ਨੇ ਆਪਣੇ ਮਾਪਿਆ ਦੀ ਅਣਦੇਖੀ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਕੀਤੀ ਸਾਂਝੀ

ਬਾਲੀਵੁੱਡ ਅਦਾਕਾਰ ਵਿੰਦੂ ਦਾਰਾ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਪਿਤਾ ਜੀ ਯਾਨੀਕਿ ਦਾਰਾ ਸਿੰਘ ਦੀਆਂ ਅਣਦੇਖੀਆਂ ਤਸਵੀਰਾਂ ਨੂੰ ਆਪਣੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਮਾਪਿਆ ਦੀ ਅਣਦੇਖੀ ਤਸਵੀਰ ਸਾਂਝੀ ਕੀਤੀ ਹੈ।
Image Source: instagram
ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਨੇ ਦਿਖਾਇਆ ਆਪਣੇ ਦੂਜੇ ਬੇਟੇ ਦਾ ਚਿਹਰਾ ਅਤੇ ਨਾਲ ਹੀ ਸਾਂਝੀ ਕੀਤੀ ਆਪਣੇ ਬਚਪਨ ਦੀ ਪਿਆਰੀ ਜਿਹੀ ਤਸਵੀਰ
Image Source: instagram
ਇਹ ਤਸਵੀਰ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਸੀ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਮਾਂ ਦਾ ਬਰਥਡੇਅ ਸੀ । ਮਾਂ ਨੂੰ ਯਾਦ ਕਰਦੇ ਹੋਏ ਲਿਖਿਆ ਹੈ- ‘ਮੇਰੀ ਮੰਮੀ ਦਾ ਜਨਮਦਿਨ ਹੈ ਜੋ ਸਚਮੁੱਚ ਸਵਰਗ ਵਿੱਚ ਹੈ ਅਤੇ ਉਸਦੀ ਅਸੀਸ ਹਮੇਸ਼ਾ ਸਾਡੇ ਉੱਤੇ ਰਹੇਗੀ! ਤੁਸੀਂ ਸਾਰੇ ਖੁਸ਼ਕਿਸਮਤ ਹੋ ਜੋ ਲੋਕ ਆਪਣੇ ਮਾਪਿਆ ਦੇ ਨਾਲ ਹਨ, ਹਰ ਵਾਰ ਉਨ੍ਹਾਂ ਨੂੰ ਤੁਸੀਂ ਜੱਫੀ ਪਾ ਸਕਦੇ ਹੋ ਅਤੇ ਚੁੰਮ ਸਕਦੇ ਹੋ ਜਦੋਂ ਵੀ ਚਾਹੋ.. ਹਮੇਸ਼ਾ ਆਪਣੇ ਮਾਪਿਆਂ ਨੂੰ ਦੱਸੋ ਕਿ ਤੁਸੀਂ ਉਨ੍ਹਾਂ ਨਾਲ ਕਿੰਨਾ ਪਿਆਰ ਕਰਦੇ ਹੋ...ਕਿਉਂਕਿ ਮਾਪੇ ਸਾਡੇ ਜਿਉਂਦੇ ਜਾਗਦੇ ਰੱਬ ਨੇ’ ।
Image Source: instagram
ਜੇ ਗੱਲ ਕਰੀਏ ਵਿੰਦੂ ਦਾਰਾ ਸਿੰਘ ਦੀ ਤਾਂ ਉਹ ਹਿੰਦੀ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਰਹਿੰਦੇ ਹਨ। ਉਹ ਟੀਵੀ ਦੇ ਕਈ ਨਾਮੀ ਸੀਰੀਅਲਾਂ 'ਚ ਕੰਮ ਕਰ ਚੁੱਕੇ ਨੇ। ਉਹ ਨਾਨਕ ਨਾਮ ਜਹਾਜ਼ ਫ਼ਿਲਮ ਦੇ ਰੀਮੇਕ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਕਈ ਹੋਰ ਫ਼ਿਲਮਾਂ ‘ਚ ਵੀ ਕੰਮ ਕਰਦੇ ਹੋਏ ਨਜ਼ਰ ਆਉਣਗੇ।